ਕੁਪਵਾੜਾ, 24 ਜੁਲਾਈ, ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਅੱਜ ਸਵੇਰੇ ਹੋਏ ਮੁਕਾਬਲੇ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਮੁਕਾਬਲੇ ਦੌਰਾਨ ਫੌਜ ਦਾ ਇਕ ਨਾਨ-ਕਮਿਸ਼ਨਡ ਅਧਿਕਾਰੀ ਵੀ ਜ਼ਖਮੀ ਹੋਇਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਵੀ ਪੁੰਛ ਵਿੱਚ ਐਲਓਸੀ ਨੇੜੇ ਬਟਾਲ ਸੈਕਟਰ ਵਿੱਚ ਵੀ ਗੋਲੀਬਾਰੀ ਹੋਈ ਸੀ। ਇਸ ਵਿੱਚ ਜ਼ਖ਼ਮੀ ਹੋਏ ਲਾਂਸ ਨਾਇਕ ਸੁਭਾਸ਼ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਤੋਂ ਪਹਿਲਾਂ 22 ਜੁਲਾਈ ਨੂੰ ਤੜਕੇ ਕਰੀਬ 3 ਵਜੇ ਰਾਜੌਰੀ ਦੇ ਘੋਂਡਾ ‘ਚ ਸ਼ੌਰਿਆ ਚੱਕਰ ਜੇਤੂ ਪਰਸ਼ੋਤਮ ਕੁਮਾਰ ਦੇ ਘਰ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਇੱਕ ਜਵਾਨ ਅਤੇ ਪਰਸ਼ੋਤਮ ਦਾ ਚਾਚਾ ਜ਼ਖ਼ਮੀ ਹੋ ਗਿਆ ਸੀ। ਜਵਾਬੀ ਕਾਰਵਾਈ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ।