ਰਾਹੁਲ ਗਾਂਧੀ ਅੱਜ ਸੰਸਦ ‘ਚ ਕਿਸਾਨ ਨੇਤਾਵਾਂ ਦੇ 7 ਮੈਂਬਰੀ ਵਫਦ ਨੂੰ ਮਿਲਣਗੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ :


ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸੰਸਦ ‘ਚ ਕਿਸਾਨ ਨੇਤਾਵਾਂ ਦੇ 7 ਮੈਂਬਰੀ ਵਫਦ ਨਾਲ ਮੁਲਾਕਾਤ ਕਰਨਗੇ। ਮੀਟਿੰਗ ਸਵੇਰੇ 11 ਵਜੇ ਹੋਵੇਗੀ। ਏਜੰਸੀ ਮੁਤਾਬਕ ਕਿਸਾਨਾਂ ਦਾ ਵਫ਼ਦ ਰਾਹੁਲ ਗਾਂਧੀ ਨੂੰ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਲਈ ਕਹੇਗਾ।
22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕਿਹਾ ਸੀ ਕਿ ਉਹ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਣਗੇ।ਐਮਐਸਪੀ ‘ਤੇ ਕਾਨੂੰਨੀ ਗਾਰੰਟੀ ਦੇਣ, ਕਰਜ਼ਾ ਮੁਆਫੀ, ਫਸਲੀ ਬੀਮਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੈਨਸ਼ਨ, ਬਿਜਲੀ ਨਿੱਜੀਕਰਨ ਨੂੰ ਵਾਪਸ ਲੈਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਨਵੇਂ ਸਿਰੇ ਤੋਂ ਪ੍ਰਦਰਸ਼ਨ ਸ਼ੁਰੂ ਕਰਨਗੇ।
ਇਸ ਤੋਂ ਇਲਾਵਾ ਵਿਰੋਧੀ ਧਿਰ ਵੱਲੋਂ ਪਾਸ ਕੀਤੇ ਪ੍ਰਾਈਵੇਟ ਬਿੱਲਾਂ ਦੀ ਹਮਾਇਤ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਪ੍ਰਦਰਸ਼ਨਕਾਰੀ ਕਿਸਾਨ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਰੈਲੀਆਂ ਕਰਨਗੇ ਅਤੇ ਨਵੇਂ ਅਪਰਾਧਿਕ ਬਿੱਲ ਦੀਆਂ ਕਾਪੀਆਂ ਵੀ ਸਾੜਨਗੇ।

Leave a Reply

Your email address will not be published. Required fields are marked *