ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ, ਜੱਥੇਦਾਰ ਨੂੰ ਸੌਂਪਿਆ ਸ਼ਪਸ਼ਟੀਕਰਨ

ਚੰਡੀਗੜ੍ਹ ਪੰਜਾਬ

ਅਮ੍ਰਿਤਸਰ 24 ਜੁਲਾਈ ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਬੰਦ ਲਿਫ਼ਾਫ਼ੇ ਵਿੱਚ ਜਵਾਬ ਸੌਂਪਿਆ। ਉਹ ਕਰੀਬ 12 ਮਿੰਟ ਤੱਕ ਅੰਦਰ ਰਹੇ।

ਇਸ ਤੋਂ ਬਾਅਦ ਉਹ ਬਾਹਰ ਆ ਕੇ ਸਿੱਧਾ ਕਾਰ ‘ਚ ਬੈਠ ਗਏ। ਉਨ੍ਹਾਂ ਮੀਡੀਆ ਨਾਲ ਗੱਲ ਨਹੀਂ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ।ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।

Leave a Reply

Your email address will not be published. Required fields are marked *