ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਕਿਸਾਨਾਂ ਨੇ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਸੁਪਰੀਮ ਕੋਰਟ ਨੇ ਇਸਕ ਸੁਤੰਤਰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਇਹ ਕਮੇਟੀ ਕਿਸਾਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਦਾ ਸਾਰਥਿਕ ਹੱਲ ਲੱਭਣ ਲਈ ਤਾਲਮੇਲ ਕਰੇਗੀ, ਜੋ ਕਿ ਨਿਰਪੱਖ, ਬਰਾਬਰੀ ਵਾਲਾ ਅਤੇ ਸਾਰਿਆਂ ਦੇ ਹਿੱਤ ਵਿੱਚ ਹੋਵੇ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੈਸ਼ਨਲ ਹਾਈਵੇ-1 ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਇਕ ਹਫ਼ਤੇ ਅੰਦਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸ਼ੰਭੂ ਬਾਰਡਰ ਖੋਲ੍ਹਿਆ ਜਾਣਾ ਸੀ ਪਰ ਹਰਿਆਣਾ ਸਰਕਾਰ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਸੀ। ਹਰਿਆਣਾ ਸਰਕਾਰ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ‘ਚ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਸ਼ੰਭੂ ਸਰਹੱਦ ਨੇੜੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ।