ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ ਪੰਜਾਬ


ਫਿਲੌਰ, 25 ਜੁਲਾਈ, ਬੋਲੇ ਪੰਜਾਬ ਬਿਊਰੋ :


ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ।ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਦਿਹਾਤੀ ਪੁਲਿਸ ਵੱਲੋਂ 4 ਗ੍ਰਾਮ ਆਈਸ ਡਰੱਗ ਸਮੇਤ ਉਨ੍ਹਾਂ ਨੂੰ ਕਾਬੂ ਕੀਤਾ ਗਿਆਸੀ। ਇਸ ਮਾਮਲੇ ਸੰਬੰਧੀ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਵਕੀਲ ਵੱਲੋਂ ਪੁਲਿਸ ’ਤੇ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣ ਦੇ ਇਲਜਾਮ ਲਗਾਏ ਗਏ ਸਨ। ਦੋ ਦਿਨਾਂ ਤੋਂ ਅਦਾਲਤ ਵਿਚ ਸੁਣਵਾਈ ਨਾ ਹੋਣ ਕਾਰਨ ਅੱਜ ਦੋਵਾਂ ਦੀ ਅਦਾਲਤ ‘ਚ ਪੇਸ਼ੀ ਸੀ।ਅੱਜ ਪੇਸ਼ੀ ਦੌਰਾਨ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਸਾਥੀ ਨੂੰ ਵੱਡੀ ਰਾਹਤ ਦਿੰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।