ਅੰਮ੍ਰਿਤਸਰ 25 ਜੁਲਾਈ ,ਬੋਲੇ ਪੰਜਾਬ ਬਿਊਰੋ :
ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਦੁਆਰਾ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗੇ ਜਾਣ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਪੱਖ ਸੌਂਪ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਪੰਜ ਸਿੰਘ ਸਾਹਿਬਾਨ ਦੀ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਇਸ ਸਪੱਸ਼ਟੀਕਰਨ ‘ਤੇ ਵਿਚਾਰ ਕੀਤਾ ਜਾਵੇਗਾ।