ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਨੇ ਕਾਰਗਿਲ ਵਿਜੇ ਦਿਵਸ ਮਨਾਇਆ।

ਚੰਡੀਗੜ੍ਹ ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ।

ਚੰਡੀਗੜ੍ਹ 26 ਜੁਲਾਈ ,ਬੋਲੇ ਪੰਜਾਬ ਬਿਊਰੋ :


ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਨੇ ਅੱਜ ਰੋਟਰੈਕਟ ਕਲੱਬ ਚੰਡੀਗੜ੍ਹ ਸੈਂਟਰਲ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਸੈਕਟਰ 3 ਚੰਡੀਗੜ੍ਹ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ। ਇਹ ਜਾਣਕਾਰੀ ਕਲੱਬ ਡਾਇਰੈਕਟਰ ਹਰਦੇਵ ਸਿੰਘ ਉੱਭਾ ਨੇ ਦਿੱਤੀ ।ਉਹਨਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਸਿਹਤ ਡਾ
ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਰੋਟਰੀ ਕਲੱਬ ਦੇ ਪ੍ਰਧਾਨ ਸੁਰਿੰਦਰ ਪ੍ਰਸਾਦ ਤੋਂ ਰੋਟਰੀ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਕਲੱਬ
ਦੇ ਪ੍ਰਧਾਨ ਸੁਰਿੰਦਰ ਪ੍ਰਸਾਦ ਓਝਾ ਨੇ ਸਾਡੇ ਸੈਨਿਕਾਂ ਵੱਲੋਂ ਦਿਖਾਈ ਗਈ ਅਥਾਹ ਹਿੰਮਤ ਅਤੇ ਬਹਾਦਰੀ ਬਾਰੇ ਵਿਸਥਾਰ ਪੂਰਵਕ ਦੱਸਿਆ।
ਇਸ ਮੌਕੇ ਪ੍ਰਧਾਨ ਤੋ ਇਲਾਵਾ ਸੁਖਰਾਜ ਸਿੰਘ ਰਿਆੜ, ਸਹਾਇਕ ਸਕੱਤਰ ਵੇਦ ਪ੍ਰਕਾਸ਼ ਸ਼ਰਮਾ, ਸਮੇਤ ਕਲੱਬ ਦੇ ਮੈਂਬਰ ਮੌਜੂਦ ਰਹੇ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।