ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ :


ਆਪ’ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿਚ ਉਠਾਉਣ ਤੋਂ ਇਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ ਸਭਾ ਮੈਂਬਰ ਨੇ ਗੁਰੂ ਨਗਰੀ ’ਚ ਹਵਾਈ ਅੱਡੇ ਦਾ ਵਿਸਥਾਰ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਸਰਕਾਰ ਨੂੰ ਦੱਸਿਆ ਹੈ ਕਿ ਦੇਸ਼ ਭਰ ’ਚ ਹਵਾਈ ਅੱਡੇ ਬਣਾਏ ਜਾ ਰਹੇ ਹਨ, ਹਾਲਾਂਕਿ ਅੰਮ੍ਰਿਤਸਰ ਦਾ ਹਵਾਈ ਅੱਡਾ ਛੋਟਾ ਹੈ ਅਤੇ ਇਸ ਦੇ ਵਿਸਥਾਰ ਦੀ ਲੋੜ ਹੈ। ਇਸ ਵੇਲੇ ਇੱਥੋਂ ਇਕ ਜਾਂ ਦੋ ਕੌਮਾਂਤਰੀ ਉਡਾਣਾਂ ਤੋਂ ਇਲਾਵਾ ਜ਼ਿਆਦਾਤਰ ਘਰੇਲੂ ਉਡਾਣਾਂ ਹੀ ਚਲਦੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਉੱਥੋਂ ਸੰਯੁਕਤ ਰਾਜ ਅਤੇ ਕੈਨੇਡਾ ਲਈ ਵੀ ਸਿੱਧੀਆਂ ਉਡਾਣਾਂ ਸ਼ੁਰੂ ਹੋਣ।’ 
ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਨੇ ਕਿਹਾ, ‘ਪੰਜਾਬ ਤੋਂ ਵੱਡੀ ਗਿਣਤੀ ਲੋਕ ਕੈਨੇਡਾ ਜਾਂ ਅਮਰੀਕਾ ਜਾਂਦੇ ਹਨ । ਜੇਕਰ ਪੰਜਾਬ ਤੋਂ ਅਮਰੀਕਾ ਜਾਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਹੁੰਦੀ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦਾ ਕਾਫੀ ਖਰਚਾ ਬਚੇਗਾ। ਲੋਕ ਹੁਣ ਪਹਿਲਾਂ ਪੰਜਾਬ ਤੋਂ ਦਿੱਲੀ ਆਉਂਦੇ ਹਨ ਅਤੇ ਵਾਧੂ ਸਫ਼ਰ ਅਤੇ ਰਿਹਾਇਸ਼ ਕਾਰਨ ਉਨ੍ਹਾਂ ਦਾ ਖਰਚਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ’ਚ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾਂਦਾ ਹੈ ਅਤੇ ਉਡਾਣਾਂ ਦੀ ਗਿਣਤੀ ਵਧਾਈ ਜਾਂਦੀ ਹੈ ਤਾਂ ਇਹ ਪੰਜਾਬ ਦੇ ਲੋਕਾਂ ਲਈ ਵੱਡੀ ਸਹੂਲਤ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।