ਵਾਸਿੰਗਟਨ, 26 ਜੁਲਾਈ, ਬੋਲੇ ਪੰਜਾਬ ਬਿਊਰੋ :
ਭਾਰਤ ਵਿੱਚ ਅਪਰਾਧਕ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਮੁਤਾਬਕ ਉਨ੍ਹਾਂ ਨੂੰ ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਅਤੇ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਇਸਨੂੰ ਉੱਤਰ-ਪੂਰਬੀ ਰਾਜਾਂ ਬਾਰੇ ਜਾਣਕਾਰੀ ਦੇ ਨਾਲ ਅਪਡੇਟ ਕੀਤਾ ਹੈ।
ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ‘ਅਪਰਾਧ, ਅੱਤਵਾਦ ਅਤੇ ਨਕਸਲਵਾਦ ਦੇ ਕਾਰਨ ਜ਼ਿਆਦਾ ਸਾਵਧਾਨੀ ਵਰਤਣੀ ਚਾਹੀਦੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕੁਝ ਖੇਤਰਾਂ ਵਿੱਚ ਖਤਰਾ ਕਾਫੀ ਵਧ ਗਿਆ ਹੈ। ਕੁੱਲ ਮਿਲਾ ਕੇ ਭਾਰਤ ਨੂੰ ਦੂਜੇ ਪੱਧਰ ‘ਤੇ ਰੱਖਿਆ ਗਿਆ ਹੈ, ਪਰ ਦੇਸ਼ ਦੇ ਕਈ ਹਿੱਸਿਆਂ ਨੂੰ ਲੈਵਲ 4 ‘ਤੇ ਰੱਖਿਆ ਗਿਆ ਹੈ, ਜਿਸ ਵਿੱਚ ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਅਤੇ ਮੱਧ-ਪੂਰਬੀ ਭਾਰਤ ਦੇ ਕੁਝ ਹਿੱਸੇ ਸ਼ਾਮਲ ਹਨ।