ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਕਾਬੂ

ਚੰਡੀਗੜ੍ਹ ਪੰਜਾਬ

ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਕਾਬੂ


ਬਟਾਲਾ, 27 ਜੁਲਾਈ, ਬੋਲੇ ਪੰਜਾਬ ਬਿਊਰੋ :


ਅੱਜ ਸ਼ਨੀਵਾਰ ਨੂੰ ਬਟਾਲਾ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਗੋਲੀਬਾਰੀ ‘ਚ ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਮੁਲਜ਼ਮ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਇਹ ਗੈਂਗਸਟਰ ਬਟਾਲਾ ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਉਸ ਦਾ ਕੰਮ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਣਾ ਅਤੇ ਡਰ ਪੈਦਾ ਕਰਨ ਲਈ ਆਪਣੇ ਸ਼ੂਟਰਾਂ ਤੋਂ ਗੋਲੀ ਚਲਾਉਣਾ ਸੀ। ਜ਼ਖ਼ਮੀ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਨੂੰ ਪਿੰਡ ਲੌਂਗੋਵਾਲ ਦੇ ਖੇਤਾਂ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। 
ਐਸਐਸਪੀ ਬਟਾਲਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਸ੍ਰੀ ਹਰਗੋਵਿੰਦਪੁਰ ਵਿੱਚ ਇੱਕ ਜਿਊਲਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਸ਼ਨੀਵਾਰ ਸਵੇਰੇ ਸੂਚਨਾ ਮਿਲਣ ‘ਤੇ ਪੁਲਸ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਹਰਕਤ ‘ਚ ਆਈ। ਪੁਲਿਸ ਅਤੇ ਗੈਂਗਸਟਰ ਵਿਚਾਲੇ ਕਰੀਬ ਤਿੰਨ ਘੰਟੇ ਤੱਕ ਮੁਕਾਬਲਾ ਚੱਲਿਆ। ਆਖ਼ਰਕਾਰ ਪੁਲੀਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਹੋ ਗਈ

Leave a Reply

Your email address will not be published. Required fields are marked *