ਖਰੜ ‘ਚ ਕੁੱਤੇ ਨੇ 4 ਬੱਚਿਆਂ ਸਮੇਤ 11 ਲੋਕਾਂ ਨੂੰ ਵੱਢਿਆ

ਚੰਡੀਗੜ੍ਹ ਪੰਜਾਬ

ਖਰੜ ‘ਚ ਕੁੱਤੇ ਨੇ 4 ਬੱਚਿਆਂ ਸਮੇਤ 11 ਲੋਕਾਂ ਨੂੰ ਵੱਢਿਆ


ਖਰੜ, 27 ਜੁਲਾਈ, ਬੋਲੇ ਪੰਜਾਬ ਬਿਊਰੋ :


ਸਥਾਨਕ ਮੋਰਿੰਡਾ ਰੋਡ ਖਾਨਪੁਰ ਸਥਿਤ ਮਾਡਰਨ ਵੈਲੀ ‘ਚ ਇਕ ਪਾਗਲ ਕੁੱਤੇ ਨੇ 4 ਬੱਚਿਆਂ ਸਮੇਤ ਕੁੱਲ 11 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਰੈਫਰ ਕਰ ਦਿੱਤਾ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਬਿਹਤਰ ਇਲਾਜ ਲਈ ਇਕ ਬੱਚੇ ਸਮੇਤ ਕੁੱਲ ਦੋ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਮੋਹਾਲੀ, ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਨਗਰ ਕੌਂਸਲ ਖਰੜ ਨੂੰ ਸੂਚਨਾ ਦਿੱਤੀ।
ਚਸ਼ਮਦੀਦ ਗਵਾਹ ਸਤਵੀਰ ਸਿੰਘ ਨੇ ਦੱਸਿਆ ਕਿ ਉਹ ਉਪਰੋਕਤ ਸਥਾਨ ‘ਤੇ ਇਕ ਹਾਊਸਿੰਗ ਪ੍ਰਾਜੈਕਟ ‘ਤੇ ਕੰਮ ਕਰ ਰਿਹਾ ਸੀ ਤਾਂ ਸਭ ਤੋਂ ਪਹਿਲਾਂ ਉਥੇ ਤਾਇਨਾਤ ਦੋ ਸੁਰੱਖਿਆ ਗਾਰਡਾਂ ‘ਤੇ ਕੁੱਤੇ ਨੇ ਹਮਲਾ ਕਰ ਦਿੱਤਾ। ਇਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ ਤੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਲਿਜਾਇਆ ਗਿਆ। ਇਸ ਤੋਂ ਬਾਅਦ ਨਜ਼ਦੀਕੀ ਮਾਡਰਨ ਵੈਲੀ ‘ਚ ਕੰਮ ਕਰਦੇ ਮਜ਼ਦੂਰ, ਜਿਨ੍ਹਾਂ ‘ਚ ਬੱਚੇ ਵੀ ਸ਼ਾਮਲ ਹਨ, ਕੁੱਤੇ ਦੇ ਹਮਲੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ‘ਚ ਬੰਟੀ (24), ਰੀਆ ਚੌਹਾਨ (19), ਰਾਹੁਲ ਕੁਮਾਰ (10) ਸਥਾਨਕ ਹਸਪਤਾਲ ਖਰੜ ‘ਚ ਇਲਾਜ ਅਧੀਨ ਹਨ। ਸਿਧਾਰਥ ਸ਼ਰਮਾ (38), ਮੀਰਾ ਦੇਵੀ (33), ਬਹਾਦਰ (50), ਪ੍ਰਕਾਸ਼ (60), ਮੋਹਨ ਕੁਮਾਰ (22), ਮਨੀਸ਼ਾ (13), ਸੁਸ਼ਮਿਤਾ (6) ਅਤੇ ਸਚਿਨ (5) ਨੂੰ ਸਿਵਲ ਹਸਪਤਾਲ ਮੋਹਾਲੀ ਰੈਫਰ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।