ਪੈਰੋਲ ‘ਤੇ ਆਇਆ ਨਸ਼ਾ ਤਸਕਰ 70 ਗ੍ਰਾਮ ਹੈਰੋਇਨ ਅਤੇ 2.06 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ ਪੰਜਾਬ

ਪੈਰੋਲ ‘ਤੇ ਆਇਆ ਨਸ਼ਾ ਤਸਕਰ 70 ਗ੍ਰਾਮ ਹੈਰੋਇਨ ਅਤੇ 2.06 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ


ਨਵਾਂਸ਼ਹਿਰ, 27 ਜੁਲਾਈ, ਬੋਲੇ ਪੰਜਾਬ ਬਿਊਰੋ :


10 ਸਾਲ ਦੀ ਸਜ਼ਾ ਕੱਟ ਰਹੇ ਤੇ ਜ਼ਮਾਨਤ ‘ਤੇ ਬਾਹਰ ਆਏ ਨਸ਼ਾ ਤਸਕਰ ਨੂੰ ਸੀ.ਆਈ.ਏ. ਸਟਾਫ਼ ਨੇ 70 ਗ੍ਰਾਮ ਹੈਰੋਇਨ ਅਤੇ 2.06 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਥਾਣਾ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਮੁੱਖ ਮਾਰਗ ਤੋਂ ਹੁੰਦੇ ਹੋਏ ਪਿੰਡ ਕੁਲਾਮ ਦੇ ਚੌਰਸਤਾ ਬਰਨਾਲਾ ਕਲਾਂ ਕੋਲ ਮੌਜੂਦ ਸੀ ਅਤੇ ਜਦੋਂ ਉਨ੍ਹਾਂ ਨੇ ਵਾਹਿਗੁਰੂ ਨਗਰ ਨਵਾਂਸ਼ਹਿਰ ਵੱਲੋਂ ਇਕ ਤੇਜ਼ ਰਫਤਾਰ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਪੁਲਸ ਨੂੰ ਡੈਸ਼ ਬੋਰਡ ‘ਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਵਿੱਚੋਂ 2.06 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮ ਦੀ ਪਛਾਣ ਨਿਰਮਲ ਦਾਸ ਉਰਫ ਨਿੰਮਾ ਪੁੱਤਰ ਮੀਤ ਰਾਮ ਵਾਸੀ ਲੰਗੜੋਆ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ. ਵੱਖ-ਵੱਖ ਧਾਰਾਵਾਂ ਤਹਿਤ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ।
ਗ੍ਰਿਫ਼ਤਾਰ ਮੁਲਜ਼ਮ ਇੱਕ ਕੇਸ ਵਿੱਚ 10 ਸਾਲ ਦੀ ਸਜ਼ਾ ਕੱਟ ਰਿਹਾ ਸੀ ਅਤੇ ਹੁਣ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।