ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਸਣੇ 8 ਵਿਅਕਤੀ ਕਾਬੂ

ਚੰਡੀਗੜ੍ਹ ਪੰਜਾਬ

ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਸਣੇ 8 ਵਿਅਕਤੀ ਕਾਬੂ


ਜਲੰਧਰ, 28 ਜੁਲਾਈ, ਬੋਲੇ ਪੰਜਾਬ ਬਿਊਰੋ :


ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 
ਇਸ ਦੌਰਾਨ ਉਕਤ ਵਿਅਕਤੀਆਂ ਕੋਲੋਂ 1.11 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਹੋਰ ਦਵਾਈਆਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਕੀਤਾ ਗਿਆ ਹੈ।  ਪੁਲਿਸ ਨੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ ਕਿ ਉਪਰੋਕਤ ਮੁਲਜ਼ਮਾਂ ਦੇ ਕਿਸ ਨਾਲ ਸਬੰਧ ਹਨ। ਪੁਲਿਸ ਨੂੰ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।