ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਚੰਡੀਗੜ੍ਹ ਜਾ ਰਹੀ ਲੜਕੀ ਪੈਰ ਫਿਸਲ ਕੇ ਟ੍ਰੇਨ ‘ਚੋਂ ਡਿੱਗੀ, ਮੌਤ

ਚੰਡੀਗੜ੍ਹ ਪੰਜਾਬ

ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਚੰਡੀਗੜ੍ਹ ਜਾ ਰਹੀ ਲੜਕੀ ਪੈਰ ਫਿਸਲ ਕੇ ਟ੍ਰੇਨ ‘ਚੋਂ ਡਿੱਗੀ, ਮੌਤ


ਫ਼ਿਰੋਜ਼ਪੁਰ, 28 ਜੁਲਾਈ, ਬੋਲੇ ਪੰਜਾਬ ਬਿਊਰੋ :


ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਲਈ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਜਾ ਰਹੀ ਇੱਕ ਲੜਕੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਲੜਕੀ ਦਾ ਪੈਰ ਤਿਲਕ ਗਿਆ ਅਤੇ ਉਹ ਟਰੇਨ ਹੇਠਾਂ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਰਿਵਿਕਾ ਵਜੋਂ ਹੋਈ ਹੈ।
ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਮਹਿਲਾ ਪੁਲੀਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਰਹਿਣ ਵਾਲੀ ਰਿਵਿਕਾ ਜਦੋਂ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਰੇਲਗੱਡੀ ’ਤੇ ਚੜ੍ਹਨ ਲੱਗੀ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਰੇਲਗੱਡੀ ਹੇਠ ਆ ਗਈ। ਇਸ ਕਾਰਨ ਉਸ ਦੀ ਮੌਤ ਹੋ ਗਈ। 
ਉਸ ਨੇ ਦੱਸਿਆ ਕਿ ਉਹ ਆਪਣੇ ਮਾਪਿਆਂ ਦੀ ਇਕਲੌਤੀ ਬੇਟੀ ਸੀ, ਜਿਸ ਨੂੰ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਪੜ੍ਹਾਇਆ ਸੀ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲੜਕੀ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।