ਰਾਓ ਆਈਏਐੱਸ ਸਟੱਡੀ ਸੈਂਟਰ ‘ਚ ਹੋਏ ਹਾਦਸੇ ਦੇ ਸਬੰਧ ‘ਚ 5 ਹੋਰ ਗ੍ਰਿਫਤਾਰ
ਨਵੀਂ ਦਿੱਲੀ, 29 ਜੁਲਾਈ, ਬੋਲੇ ਪੰਜਾਬ ਬਿਊਰੋ :
ਰਾਜੇਂਦਰ ਨਗਰ ਥਾਣਾ ਪੁਲਸ ਨੇ ਰਾਓ ਆਈਏਐੱਸ ਸਟੱਡੀ ਸੈਂਟਰ ‘ਚ ਹੋਏ ਹਾਦਸੇ ਦੇ ਸਬੰਧ ‘ਚ 5 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਉਹ ਕਾਰ ਚਾਲਕ ਵੀ ਸ਼ਾਮਲ ਹੈ, ਜਿਸ ਨੇ ਬਾਰਿਸ਼ ਦੌਰਾਨ ਤੇਜ਼ ਰਫਤਾਰ ਨਾਲ ਕਾਰ ਸੜਕ ‘ਤੇ ਭਜਾ ਦਿੱਤੀ, ਜਿਸ ਕਾਰਨ ਕੋਚਿੰਗ ਸੈਂਟਰ ਦਾ ਗੇਟ ਟੁੱਟ ਗਿਆ। ਇਸ ਤੋਂ ਇਲਾਵਾ ਪੁਲਿਸ ਨੇ ਬੇਸਮੈਂਟ ਦੇ ਮਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਇਨ੍ਹਾਂ ਲੋਕਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਅਸੀਂ ਇਸ ਮਾਮਲੇ ‘ਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਵਚਨਬੱਧ ਹਾਂ।
ਇਸ ਤੋਂ ਪਹਿਲਾਂ ਐਤਵਾਰ ਨੂੰ ਓਲਡ ਰਾਜੇਂਦਰ ਨਗਰ ਸਥਿਤ ਯੂਪੀਐਸਸੀ ਕੋਚਿੰਗ ਸੈਂਟਰ ਵਿੱਚ ਪਾਣੀ ਭਰਨ ਕਾਰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੇਸ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਰਾਓ ਆਈਏਐਸ ਕੋਚਿੰਗ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਕੋਆਰਡੀਨੇਟਰ ਦੇਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।