ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ


ਡੇਰਾ ਬਾਬਾ ਨਾਨਕ, 29 ਜੁਲਾਈ ,ਬੋਲੇ ਪੰਜਾਬ ਬਿਊਰੋ :


ਅਮਰੀਕਾ ਦੇ ਕੈਲੀਫੋਰਨੀਆ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਗਿੱਲ ਵਜੋਂ ਹੋਈ ਹੈ। ਜੋ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਅਲਾਵਲਵਾਲ ਨਾਲ ਸਬੰਧਿਤ ਸੀ।
ਦੱਸ ਦੇਈਏ ਕਿ ਅਜੇਪਾਲ ਅੱਠ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਉੱਥੇ ਕੈਲੀਫੋਰਨੀਆ ’ਚ ਰਹਿੰਦਾ ਸੀ। ਮ੍ਰਿਤਕ ਅਜੇ ਕੁਆਰਾ ਸੀ। ਕੈਲੀਫੋਰਨੀਆ ’ਚ ਉਸ ਦੇ ਦੋਸਤਾਂ ਨੇ ਫੋਨ ’ਤੇ ਜਾਣਕਾਰੀ ਦਿੱਤੀ ਕਿ ਰੋਜ਼ ਵਾਂਗ ਉਹ ਇਕ ਕਮਰੇ ‘ਚ ਸੁੱਤੇ ਸਨ ਪਰ ਸਵੇਰੇ ਅਜੇਪਾਲ ਸਿੰਘ ਨਹੀਂ ਉੱਠਿਆ। ਉਨ੍ਹਾਂ ਦੱਸਿਆ ਕਿ ਦਿਲ ਦਾ ਦੌਰਾ ਪੈਣ ਕਾਰਨ ਰਾਤ ਨੂੰ ਉਸ ਦੀ ਮੌਤ ਹੋ ਚੁੱਕੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।