ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਚੰਡੀਗੜ੍ਹ ਪੰਜਾਬ


ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ ਏ ਐੱਸ ਨਗਰ 29 ਜੁਲਾਈ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਹਿਤਾਬ ਸਿੰਘ ਦੇ ਇੰਨਟਰਨੇਸ਼ਲ ਪੰਥਕ ਢਾਡੀ ਜੱਥੇ ਨੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਰਾਜਬੀਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਪਟਿਆਲੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਜੀ ਗੁਰਦੁਆਰਾ ਸ੍ਰੀ ਪੰਜ਼ੋਖਰਾ ਸਾਹਿਬ ਵਾਲਿਆਂ ਨੇ ਪੰਡਿਤ ਦਾ ਹੰਕਾਰ ਤੋੜਨ ਲਈ ਪੰਡਿਤ ਦੇ ਕਹਿਣ ਤੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੁਆਰਾ (ਗੂੰਗੇ ਅਤੇ ਬੈਰੇ) ਗੰਗੂ ਛੀਵਰ ਤੋ ਸਿਰ ਤੇ ਛੜੀ ਰੱਖ ਕੇ ਗੀਤਾ ਦੇ ਅਰਥ ਕਰਵਾਉਣ ਦਾ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਇਸ ਤੋਂ ਇਲਾਵਾ ਭਾਈ ਲਵਪ੍ਰੀਤ ਸਿੰਘ ਪਟਿਆਲੇ ਵਾਲੇ, ਭਾਈ ਮਨਪ੍ਰੀਤ ਸਿੰਘ ਗੁਰਮਤਿ ਪ੍ਰਚਾਰ ਜੱਥਾ, ਭਾਈ ਧਰਮ ਸਿੰਘ ਮਾਹੀ, ਭਾਈ ਮਨਦੀਪ ਸਿੰਘ, ਭਾਈ ਜਸਵੰਤ ਸਿੰਘ ਜੀ ਭਾਈ ਸੰਤੋਖ ਸਿੰਘ ਜੀ ਭਾਈ ਅਰਵਿੰਦਰ ਸਿੰਘ ਜੀ, ਭਾਈ ਸੰਦੀਪ ਸਿੰਘ ਸ਼ੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਸੁਰਜੀਤ ਸਿੰਘ ਜੀ, ਭਾਈ ਦਿਲਬਾਗ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ ।  ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ  ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।

Leave a Reply

Your email address will not be published. Required fields are marked *