ਨਾਬਾਲਿਗ ਲੜਕਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ, ਦੁਕਾਨਦਾਰ ਅਤੇ ਉਸਦੇ ਪਰਿਵਾਰ ‘ਤੇ ਹਥਿਆਰਾਂ ਨਾਲ ਹਮਲਾ

ਚੰਡੀਗੜ੍ਹ ਪੰਜਾਬ

ਨਾਬਾਲਿਗ ਲੜਕਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ, ਦੁਕਾਨਦਾਰ ਅਤੇ ਉਸਦੇ ਪਰਿਵਾਰ ‘ਤੇ ਹਥਿਆਰਾਂ ਨਾਲ ਹਮਲਾ


ਲੁਧਿਆਣਾ, 29 ਜੁਲਾਈ, ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੇ ਸਲੇਮ ਟਾਬਰੀ ਥਾਣਾ ਅਧੀਨ ਪੈਂਦੀ ਨਿਸ਼ਾਦ ਬਾਗ ਕਲੋਨੀ ਵਿੱਚ ਇੱਕ ਦੁਕਾਨਦਾਰ ਵੱਲੋਂ ਨਾਬਾਲਿਗ ਲੜਕਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਮਹਿੰਗਾ ਪੈ ਗਿਆ। ਰੋਕੇ ਜਾਣ ‘ਤੇ ਉਕਤ ਲੜਕਿਆਂ ਨੇ ਆਪਣੇ ਦਰਜਨ ਦੋਸਤਾਂ ਨੂੰ ਬੁਲਾ ਕੇ ਦੁਕਾਨਦਾਰ ਅਤੇ ਉਸਦੇ ਪਰਿਵਾਰ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨਦਾਰ ਵਾਕਰ ਅਲੀ ਉਰਫ ਖਾਨ ਸਾਹਬ ਨੇ ਦੱਸਿਆ ਕਿ ਬੀਤੇ ਕੱਲ੍ਹ ਬਾਅਦ ਦੁਪਹਿਰ ਦੋ ਨਾਬਾਲਗ ਲੜਕੇ ਨਿਸ਼ਾਦ ਬਾਗ ਕਲੋਨੀ ਦੀ ਗਲੀ ‘ਚ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘੁੰਮ ਰਹੇ ਸਨ ਤਾਂ ਉਸ ਨੇ ਮੋਟਰਸਾਈਕਲ ਸਵਾਰ ਲੜਕਿਆਂ ਨੂੰ ਰੋਕਿਆ ਅਤੇ ਕਿਹਾ ਕਿ ਤੁਹਾਨੂੰ ਸੱਟ ਲੱਗ ਸਕਦੀ ਹੈ, ਇਸ ਲਈ ਮੋਟਰਸਾਈਕਲ ਨੂੰ ਇੱਥੇ ਗੋਲ-ਗੋਲ ਨਾ ਘੁੰਮਾਓ। ਇਸ ਤੋਂ ਬਾਅਦ ਦੋਵੇਂ ਨੌਜਵਾਨ ਉਥੇ ਚਲੇ ਗਏ ਅਤੇ ਅੱਧੇ ਘੰਟੇ ਬਾਅਦ ਆਪਣੇ ਦਰਜਨ ਦੇ ਕਰੀਬ ਸਾਥੀਆਂ ਸਮੇਤ ਦੁਕਾਨਦਾਰ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਕਤ ਲੜਕਿਆਂ ਨੇ ਦੁਕਾਨਦਾਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹਥਿਆਰਾਂ ਨਾਲ ਕੁੱਟਮਾਰ ਕੀਤੀ, ਜਿਸ ਵਿਚ ਦੋ ਦੇ ਕਰੀਬ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਪੀੜਤ ਪਰਿਵਾਰ ਨੇ ਇਸ ਸਬੰਧੀ ਸਲੇਮ ਟਾਬਰੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।