ਪੰਜਾਬ ਦੀ ਇੱਕ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬ ਦੀ ਇੱਕ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ


ਲੁਧਿਆਣਾ, 29 ਜੁਲਾਈ, ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੀ ਪੀਏਯੂ ਵਿੱਚ ਬੀਤੀ ਦੇਰ ਸ਼ਾਮ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਲਟਕਦੀ ਮਿਲੀ। ਲਾਸ਼ ਨੂੰ ਲਟਕਦੀ ਦੇਖ ਕੇ ਬਾਕੀ ਵਿਦਿਆਰਥੀਆਂ ਨੇ ਰੌਲਾ ਪਾ ਦਿੱਤਾ। ਹੋਸਟਲ ਵਾਰਡਨ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਦਾ ਨਾਂ ਯੋਗੇਸ਼ ਹੈ। ਯੋਗੇਸ਼ ਪੈਥੋਲੋਜੀ ਵਿਭਾਗ ਵਿੱਚ ਪਹਿਲੇ ਸਾਲ ਦਾ ਵਿਦਿਆਰਥੀ ਸੀ। ਯੋਗੇਸ਼ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਸ ਘਟਨਾ ਬਾਰੇ ਪੀ.ਏ.ਯੂ. ਪੁਲਿਸ ਨੇ ਹੋਸਟਲ ਵਿੱਚ ਰਹਿ ਰਹੇ ਕਈ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ। ਪੁਲਿਸ ਨੇ ਯੋਗੇਸ਼ ਦੀ ਲਾਸ਼ ਨੂੰ ਹੇਠਾਂ ਉਤਾਰਿਆ ਤੇ ਉਸ ਦੇ ਕਮਰੇ ਦੀ ਤਲਾਸ਼ੀ ਲਈ। ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਿਸ ਨੇ ਯੋਗੇਸ਼ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।