ਪੰਜਾਬ ਸਰਕਾਰ ਨੇ 179 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ
ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਦਫ਼ਤਰ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਾਰਡਰ ਅਤੇ ਮੈਟਰਨ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। 12ਵੀਂ ਪਾਸ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।ਇਨ੍ਹਾਂ ਅਸਾਮੀਆਂ ਲਈ 29 ਜੁਲਾਈ 2024 ਤੋਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 20 ਅਗਸਤ 2024 ਹੈ।