ਚੰਡੀਗੜ੍ਹ, 31 ਜੁਲਾਈ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਈ। ਮੀਟਿੰਗ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 8 ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵਿੱਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਧੜੇਬੰਦੀ ਦੇਖਣ ਨੂੰ ਮਿਲ ਰਹੀ ਸੀ। ਕੁਝ ਆਗੂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ‘ਤੇ ਵੀ ਨਿਸ਼ਾਨਾ ਸਾਧ ਰਹੇ ਸਨ। ਮੰਨਿਆ ਜਾ ਰਿਹਾ ਸੀ ਕਿ ਬਾਗੀ ਨੇਤਾਵਾਂ ‘ਤੇ ਜਲਦ ਕਾਰਵਾਈ ਹੋਵੇਗੀ।ਇਸੇ ਦੌਰਾਨ 7 ਹਲਕਿਆਂ ਦੇ ਇੰਚਾਰਜ ਵੀ ਬਦਲ ਦਿੱਤੇ ਗਏ ਹਨ।