ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਕਿਸਾਨਾਂ ਨੂੰ 11 ਹਜ਼ਾਰ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਊਰੋ :
ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਇਨ੍ਹੀਂ ਦਿਨੀਂ ਆਸਟ੍ਰੇਲੀਆ ‘ਚ ਸੰਗੀਤਕ ਟੂਰ ‘ਤੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗਾਇਕ ਬੱਬੂ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ ਹੈ। ਉਨ੍ਹਾਂ ਕਿਸਾਨਾਂ ਨੂੰ 11 ਹਜ਼ਾਰ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ, ਬੱਬੂ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਸਟ੍ਰੇਲੀਆ ਦੇ ਕਿਸਾਨਾਂ ਲਈ ਖਾਸ ਅਪੀਲ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਗਾਇਕ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਸਟ੍ਰੇਲੀਆ ਦੇ ਕਿਸਾਨ ਭਰਾਵਾਂ ਲਈ 11 ਹਜ਼ਾਰ ਡਾਲਰ ਦੀ ਵਿੱਤੀ ਸਹਾਇਤਾ ਦਾ ਐਲਾਨ ਵੀ ਕੀਤਾ ਹੈ।
ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ ਕਿ ਬੱਬੂ ਮਾਨ ਨੇ ਆਸਟ੍ਰੇਲੀਆ ਦੇ ਮੈਲਬੋਰਨ ਵਿੱਚ ਆਪਣੇ ਸ਼ੋਅ ਦੌਰਾਨ ਕਿਸਾਨਾਂ ਨੂੰ 11,000 ਡਾਲਰ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਉਦਾਰਤਾ ਦੀ ਸ਼ਲਾਘਾ ਕਰ ਰਹੇ ਹਨ ਅਤੇ ਟਿੱਪਣੀਆਂ ਰਾਹੀਂ ਆਪਣੇ ਪਿਆਰ ਦਾ ਇਜ਼ਹਾਰ ਕਰ ਰਹੇ ਹਨ। ਪੰਜਾਬੀ ਗਾਇਕ ਬੱਬੂ ਮਾਨ ਆਪਣੇ ਪ੍ਰਸ਼ੰਸਕਾਂ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ।