ਬਿਕਰਮ ਮਜੀਠੀਆ ਅੱਜ ਵੀ ਐਸਆਈਟੀ ਅੱਗੇ ਨਹੀਂ ਹੋਏ ਪੇਸ਼
ਪਟਿਆਲ਼ਾ, 30 ਜੁਲਾਈ, ਬੋਲੇ ਪੰਜਾਬ ਬਿਊਰੋ :
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਨਹੀਂ ਹੋਏ। 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।
ਮਜੀਠੀਆ ਨੇ ਅੱਜ SIT ਨੂੰ ਨਵਾਂ ਜਵਾਬ ਭੇਜਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਉਸ ਦੀ ਚੰਡੀਗੜ੍ਹ ਵਿੱਚ ਇੱਕ ਕੇਸ ਵਿੱਚ ਪੇਸ਼ੀ ਹੈ। ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ। ਇਸ ਮਾਮਲੇ ‘ਚ ਅਦਾਲਤ ਨੇ ਸਾਰਿਆਂ ਨੂੰ ਪੇਸ਼ ਹੋਣ ਲਈ ਕਿਹਾ ਹੈ।
ਇਸ ਦੇ ਨਾਲ ਹੀ 20 ਜੁਲਾਈ ਨੂੰ ਭੇਜੇ ਗਏ ਜਵਾਬ ਵਿੱਚ ਮਜੀਠੀਆ ਨੇ ਕਿਹਾ ਸੀ ਕਿ ਰੈਗੂਲਰ ਜ਼ਮਾਨਤ ਸਬੰਧੀ ਉਨ੍ਹਾਂ ਦੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ। ਉਸ ਨੇ ਆਪਣਾ ਕੇਸ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਦੀ ਤਿਆਰੀ ਕਰਨੀ ਹੈ ਅਤੇ ਇਸ ਲਈ ਉਹ ਨਵੀਂ ਦਿੱਲੀ ਵਿੱਚ ਹਨ। ਜਿਸ ਕਾਰਨ ਉਨ੍ਹਾਂ ਦੀ ਤਰੀਕ 23 ਜੁਲਾਈ ਤੋਂ ਬਾਅਦ ਰੱਖੀ ਜਾਵੇ। ਜਿਸ ਤੋਂ ਬਾਅਦ ਐਸਆਈਟੀ ਨੇ ਮੁੜ 30 ਜੁਲਾਈ ਲਈ ਸੰਮਨ ਭੇਜੇ।