ਵਿਦਿਆਰਥੀ ਆਪਣੇ ਮਾਪਿਆਂ ਅਤੇ ਪੜੋਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ ਕਰਕੇ ਸੁੱਟਣ ਲਈ ਜਾਗਰੂਕ ਕਰਨ : ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਅਤੇ ਹੈਲਥ ਐਂਡ ਵੈਲਨੈੱਸ ਐਂਬੈਸਡਰ
ਰਾਜਪੁਰਾ 30 ਜੁਲਾਈ ,ਬੋਲੇ ਪੰਜਾਬ ਬਿਊਰੋ :
ਸਕੂਲ ਦੇ ਡੀਡੀਓ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਦੀ ਅਗਵਾਈ ਅਤੇ ਸਕੂਲ ਇੰਚਾਰਜ ਸੰਗੀਤਾ ਵਰਮਾ ਦੀ ਦੇਖ-ਰੇਖ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ (ਪਟਿਆਲਾ) ਵਿਖੇ ਨਗਰ ਕੌਂਸਲ ਰਾਜਪੁਰਾ ਦੇ ਸਹਿਯੋਗ ਨਾਲ ਸਕਾਊਟ ਮਾਸਟਰ ਅਤੇ ਹੈਲਥ ਐਂਡ ਵੈਲਨੈੱਸ ਐਂਬੈਸਡਰ ਰਾਜਿੰਦਰ ਸਿੰਘ ਚਾਨੀ ਸ.ਸ. ਮਾਸਟਰ ਨੇ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਤਹਿਤ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ ਕਰਕੇ ਘਰਾਂ ਵਿੱਚੋਂ ਬਾਹਰ ਸੁੱਟਣ ਬਾਰੇ ਜਾਗਰੂਕ ਕੀਤਾ। ਇਸ ਸੰਬੰਧੀ ਨਗਰ ਕੌਂਸਲ ਰਾਜਪੁਰਾ ਵੱਲੋਂ ਭੇਜੇ ਗਏ ਸਵੱਛਤਾ ਅਭਿਆਨ ਦੇ ਪੈਂਫਲਿਟ ਵੀ ਵੰਡੇ ਗਏ। ਰਾਜਿੰਦਰ ਸਿੰਘ ਚਾਨੀ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਪੜੋਸੀਆਂ ਨੂੰ ਵੀ ਇਸ ਅਭਿਆਨ ਵਿੱਚ ਸਹਿਯੋਗ ਦੇਣ ਲਈ ਜਾਗਰੂਕ ਕਰਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੀ ਸਵੱਛਤਾ ਅਭਿਆਨ ਤਹਿਤ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਵਚਨਬੱਧਤਾ ਪ੍ਰਗਟਾਈ।