ਨਸ਼ੇ ਦੇ ਮੁੱਦੇ ਤੇ ਸਰਕਾਰ ਕਰ ਰਹੀ ਹੈ ਡਰਾਮੇ, ਰੋਜ਼ਾਨਾ ਜਾ ਰਹੀਆਂ ਨੌਜਵਾਨਾਂ ਦੀਆ ਜਾਨਾ ਬਲਜੀਤ ਕੌਰ ਮੱਖੂ
ਮੱਖੂ 31 ਜੁਲਾਈ ,ਬੋਲੇ ਪੰਜਾਬ ਬਿਊਰੋ ;
ਨਸ਼ੇ ਨਾਲ ਰੋਜ਼ਾਨਾ ਜਾ ਰਹੀਆਂ ਨੌਜਵਾਨਾਂ ਦੀਆ ਜਾਨਾਂ ਪੰਜਾਬ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ ਪੰਜਾਬ ਸਰਕਾਰ ਨਸ਼ਿਆਂ ਤੇ ਕਾਬੂ ਪਾਉਣ ਦੇ ਝੂਠੇ ਵਾਅਦੇ ਕਰ ਰਹੀ ਹੈ, ਜਦੋਂ ਕਿ ਰੋਜ਼ਾਨਾ ਲੋਕਾਂ ਦੇ ਘਰਾਂ ਚੋਂ ਨੌਜਵਾਨਾਂ ਦੀਆਂ ਅਰਥੀਆਂ ਉੱਠ ਰਹੀਆਂ ਹਨ, ਇਹ ਪ੍ਰਗਟਾਵਾ ਇੱਕ ਬਿਆਨ ਰਾਹੀਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਸੂਬਾ ਆਗੂ ਬਲਜੀਤ ਕੌਰ ਮਖੂ ਨੇ ਕੀਤਾ ਉਹਨਾਂ ਕਿਹਾ ਕਿ ਬੀਤੇ ਦਿਨੀ ਮਖੂ ਦੇ ਨੇੜਲੇ ਪਿੰਡ ਲੱਲੇ ਦੇ ਇੱਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋਈ
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਚੋਂ ਬਾਹਰ ਰਹਿੰਦੇ ਹੋਏ ਨਸ਼ੇ ਦੇ ਮੁੱਦੇ ਤੇ ਤਰਾਂ ਤਰਾਂ ਦੇ ਵਿਰੋਧ ਵਿਖਾਵੇ ਕਰਕੇ ਸੱਤਾ ਲਈ ਨਾਟਕ ਖੇਡਦੀ ਰਹੀ। ਪਰ ਹੋਣ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ੇ ਵੇਚਣ ਵਾਲਿਆਂ ਤੇ ਕੋਈ ਕਾਰਵਾਈ ਨਹੀਂ ਕਰ ਰਹੇ। ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਨੂੰ ਵਿਖਾਵੇ ਕਰਨ ਦੀ ਬਜਾਏ ਜਮੀਨੀ ਪੱਧਰ ਤੇ ਨਸ਼ਾ ਰੋਕਣ ਲਈ ਕਾਰਵਾਈ ਕਰਨੀ ਚਾਹੀਦੀ ਹੈ । ਸਰਕਾਰ ਨੂੰ ਲੋਕਾਂ ਨੂੰ ਝੂਠੀਆਂ ਗੱਲਾਂ ਕਰਕੇ ਮਨ ਪਰਚਾਉਣ ਦੀ ਬਜਾਏ ਕੁਝ ਕਰਕੇ ਵਿਖਾਉਣਾ ਚਾਹੀਦਾ ਹੈ ਬਲਜੀਤ ਕੌਰ ਮਖੂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦਿਆਂ ਤੋਂ ਇਲਾਵਾ ਨਸ਼ੇ ਦੇ ਮੁੱਦੇ ਤੇ ਵੀ ਲੋਕਾਂ ਨੂੰ ਜਾਗ੍ਰਿਤ ਕਰਕੇ ਲਾਮ ਬੰਧ ਕਰ ਰਹੀ ਹੈ । ਉਹਨਾਂ ਲੋਕਾਂ ਨੂੰ ਵੀ ਜਥੇਬੰਦਕ ਹੋਣ ਦੀ ਅਪੀਲ ਕੀਤੀ ਤੇ ਕਿਹਾ ਕਿ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਸਿਰਫ ਸਾਡੇ ਕੋਲ ਸੰਘਰਸ਼ ਕਰਨਾ ਹੀ ਇੱਕ ਰਾਹ ਬਚਦਾ ਹੈ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਕੇ ਨਸ਼ੇ ਦੇ ਵਿਰੁੱਧ ਵੱਡਾ ਸੰਘਰਸ਼ ਵਿੱਢਾਂਗੇ