ਪੁਲਿਸ ਤੇ ਬੀਐਸਐਫ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਤੇ ਦੋ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ ਪੰਜਾਬ

ਪੁਲਿਸ ਤੇ ਬੀਐਸਐਫ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਤੇ ਦੋ ਕਿਲੋ ਤੋਂ ਵੱਧ ਹੈਰੋਇਨ ਬਰਾਮਦ


ਅੰਮ੍ਰਿਤਸਰ, 31 ਜੁਲਾਈ, ਬੋਲੇ ਪੰਜਾਬ ਬਿਊਰੋ :


ਸਤਿੰਦਰ ਸਿੰਘ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ  ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਜੋ ਇਨ੍ਹਾਂ ਹਦਾਇਤਾਂ ’ਤੇ ਕੰਮ ਕਰਦਿਆ ਇੰਚਾਰਜ ਸੀ.ਆਈ.ਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਬੱਚੀਵਿੰਡ ਦੀ ਧੂਸੀ ਦੇ ਨਾਲ ਦਾਣਾ ਮੰਡੀ ਨੇੜੇ ਚਰੀ ਦੇ ਖੇਤਾਂ ’ਚ ਇੱਕ ਡਰੋਨ ਟੁੱਟਾ ਪਿਆ ਹੈ ਅਤੇ ਉਸ ਨਾਲ ਇੱਕ ਪੈਕਟ ਵੀ ਪਿਆ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਇੰਚਾਰਜ ਸੀ.ਆਈ.ਏ ਸਟਾਫ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਮੁੱਖ ਅਫ਼ਸਰ ਥਾਣਾ ਲੋਪੋਕੇ ਅਤੇ ਬੀ.ਐਸ.ਐਫ ਦੀ ਸਰਚ ਪਾਰਟੀ ਨਾਲ ਮਿਲ ਕੇ ਉਕਤ ਜਗ੍ਹਾ ਤੇ ਇੱਕ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ। ਸਰਚ ਆਪਰੇਸ਼ਨ ਦੌਰਾਨ ਉਕਤ ਦੱਸੀ ਜਗ੍ਹਾ ਤੋਂ ਇੱਕ ਕੁਆਡ-ਕਾਪਟਰ ਡਰੋਨ ਅਤੇ ਇੱਕ ਪੈਕਟ ਬ੍ਰਾਮਦ ਹੋਇਆ। ਜਿਸਦੀ ਚੈਕਿੰਗ ਕਰਨ ’ਤੇ ਉਸ ’ਚੋ 02 ਕਿੱਲੋ 57 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਸਬੰਧੀ ਥਾਣਾ ਲੋਪੋਕੇ ਵਿਖੇ ਨਾਮਲੂਮ ਵਿਅਕਤੀਆ ਵਿਰੁੱਧ NDPS ACT ਅਤੇ AIR CRAFT ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਜਾ ਰਿਹਾ ਹੈ। ਉਕਤ ਬ੍ਰਾਮਦ ਹੈਰੋਇਨ ਅਤੇ ਡਰੋਨ ਸਬੰਧੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *