ਸ਼ਹੀਦ ਉੱਧਮ ਸਿੰਘ ਨੂੰ ਵਿਦਿਆਰਥੀਆਂ ਨੇ ਪੇਂਟਿੰਗ ਬਣਾ ਕੇ ਅਤੇ ਕਵਿਤਾ ਪਾਠ ਕਰਕੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ ਪੰਜਾਬ

ਰਾਜਪੁਰਾ 31 ਜੁਲਾਈ ,ਬੋਲੇ ਪੰਜਾਬ ਬਿਊਰੋ:

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਸਕੂਲ ਡੀਡੀਓ ਰਾਜੀਵ ਕੁਮਾਰ ਡੀ.ਐੱਸ.ਐੱਮ. ਪਟਿਆਲਾ ਅਤੇ ਸਕੂਲ ਇੰਚਾਰਜ ਸੰਗੀਤਾ ਵਰਮਾ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਹਾਊਸ ਵੱਲੋਂ ਸ਼ਹੀਦ ਉੱਧਮ ਸਿੰਘ ਨੂੰ ਉਹਨਾਂ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪੜ੍ਹ ਕੇ, ਸੁੰਦਰ ਲਿਖਾਈ ਵਿੱਚ ਲੇਖ ਲਿਖ ਕੇ ਅਤੇ ਸ਼ਹੀਦ ਉੱਧਮ ਸਿੰਘ ਦੀ ਤਸਵੀਰਾਂ ਬਣਾ ਕੇ ਵਿਦਿਆਰਥੀਆਂ ਨੇ ਸ਼ਰਧਾਂਜਲੀ ਦਿੱਤੀ।
ਇਸ ਸੰਬੰਧੀ ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਅਤੇ ਸ਼ਹੀਦ ਭਗਤ ਸਿੰਘ ਹਾਊਸ ਇੰਚਾਰਜ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਹਾਊਸ ਮੰਚ ਸੰਚਾਲਕ ਕਿੰਪੀ ਬਤਰਾ ਨੇ ਸ਼ਹੀਦ ਉੱਧਮ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੇ ਆਜ਼ਾਦੀ ਦੇ ਸੰਘਰਸ਼ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਬੱਚਿਆਂ ਨੇ ਸ਼ਹੀਦ ਉੱਧਮ ਸਿੰਘ ਦੇ ਆਜ਼ਾਦੀ ਸੰਘਰਸ਼ ਬਾਰੇ ਕਵਿਤਾਵਾਂ ਅਤੇ ਲੇਖ ਸੁਣਾਏ। ਇਸ ਤੋਂ ਇਲਾਵਾ ਬੱਚਿਆਂ ਨੇ ਸ਼ਹੀਦ ਉੱਧਮ ਸਿੰਘ ਦੀ ਤਸਵੀਰਾਂ ਵੀ ਬਣਾਈਆਂ। ਰਾਜਿੰਦਰ ਸਿੰਘ ਚਾਨੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਹਨਾਂ ਬੱਚਿਆਂ ਦੁਆਰਾ ਤਿਆਰ ਕੀਤੀਆਂ ਪੇਂਟਿੰਗਾਂ ਅਤੇ ਰਚਨਾਵਾਂ ਲਈ ਪ੍ਰਸੰਸਾ ਵੀ ਕੀਤੀ। ਇਸ ਮੌਕੇ ਸਕੂਲ ਇੰਚਾਰਜ ਸੰਗੀਤਾ ਵਰਮਾ, ਮੀਨਾ ਰਾਣੀ, ਕਿੰਪੀ ਬਤਰਾ, ਕਰਮਦੀਪ ਕੌਰ, ਗੁਰਜੀਤ ਕੌਰ, ਜੋਤੀ, ਰੋਜ਼ੀ ਭਟੇਜਾ, ਮਨਦੀਪ ਕੌਰ, ਨਰੇਸ਼ ਧਮੀਜਾ, ਤਲਵਿੰਦਰ ਕੌਰ, ਮੀਨੂੰ ਅਗਰਵਾਲ, ਗੀਤਿਕਾ, ਸੋਨੀਆ ਰਾਣੀ ਅਤੇ ਵਿਦਿਆਰਥੀ ਵੀ ਮੌਜੂਦ ਸਨ।

Leave a Reply

Your email address will not be published. Required fields are marked *