ਪ੍ਰਸ਼ਾਸਨ ਨੇ ਖੋਲ੍ਹਿਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਗ੍ਰਿਫ਼ਤਾਰ
ਲੁਧਿਆਣਾ, 31 ਜੁਲਾਈ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਸਵੇਰੇ ਹੀ ਖੋਲ੍ਹ ਦਿੱਤਾ ਗਿਆ ਹੈ। ਟੋਲ ਪਲਾਜ਼ਾ ਦੇ ਨਾਲ-ਨਾਲ ਉੱਥੇ ਜਾਣ ਵਾਲੀਆਂ ਸੜਕਾਂ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਟੋਲ ਪਲਾਜ਼ਾ ਨੂੰ ਖੁੱਲ੍ਹਣ ਤੋਂ ਰੋਕਣ ਲਈ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕਿਆ ਜਾ ਰਿਹਾ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਨੇ ਪਿਛਲੇ 45 ਦਿਨਾਂ ਤੋਂ ਟੋਲ ਪਲਾਜ਼ਾ ਨੂੰ ਫ੍ਰੀ ਰੱਖਿਆ ਹੋਇਆ ਸੀ। ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਸਨ ਕਿ ਟੋਲ ਦਰਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ ਪਰ ਅੱਜ ਕਿਸਾਨਾਂ ਦੀਆਂ ਮੰਗਾਂ ਨਾ ਮੰਨ ਕੇ ਟੋਲ ਪਲਾਜ਼ਾ ਖੋਲ੍ਹ ਦਿੱਤਾ ਗਿਆ। ਅੱਜ ਤੋਂ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਲੋਕਾਂ ਨੂੰ ਟੋਲ ਦੇਣਾ ਪਵੇਗਾ।