ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅਹੁਦੇ ਦੀ ਸਹੁੰ ਚੁੱਕਣਗੇ

ਚੰਡੀਗੜ੍ਹ ਪੰਜਾਬ

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅਹੁਦੇ ਦੀ ਸਹੁੰ ਚੁੱਕਣਗੇ


ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੰਗਲਵਾਰ ਨੂੰ ਸ਼ਹਿਰ ਪਹੁੰਚੇ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕਟਾਰੀਆ ਅੱਜ ਬੁੱਧਵਾਰ ਨੂੰ ਰਾਜ ਭਵਨ ‘ਚ ਰਾਜਪਾਲ ਵਜੋਂ ਸਹੁੰ ਚੁੱਕਣਗੇ। ਇਸ ਮੌਕੇ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਦੇ ਵਿਧਾਇਕ ਅਤੇ ਪੰਜਾਬ ਅਤੇ ਯੂਟੀ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ।
ਨਵੇਂ ਰਾਜਪਾਲ ਕਟਾਰੀਆ ਮੰਗਲਵਾਰ ਨੂੰ ਆਪਣੀ ਪਤਨੀ ਅਨੀਤਾ ਕਟਾਰੀਆ ਨਾਲ ਰਾਜ ਭਵਨ ਪੁੱਜੇ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਰਾਜਪਾਲ ਦੇ ਵਧੀਕ ਮੁੱਖ ਸਕੱਤਰ ਕੇ. ਸ਼ਿਵ ਪ੍ਰਸਾਦ, ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *