ਨਗਰ ਨਿਗਮ ਦੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌਤ

ਚੰਡੀਗੜ੍ਹ ਪੰਜਾਬ

ਨਗਰ ਨਿਗਮ ਦੀ ਗੱਡੀ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌਤ


ਜਲੰਧਰ, 1 ਅਗਸਤ, ਬੋਲੇ ਪੰਜਾਬ ਬਿਊਰੋ :


ਜਲੰਧਰ ‘ਚ ਅੱਜ ਵੀਰਵਾਰ ਨੂੰ ਭਾਰੀ ਮੀਂਹ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਹੁਲ ਵਾਸੀ ਲਾਂਬੜਾ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਨਕੋਦਰ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਉਹ ਨਗਰ ਨਿਗਮ ਦੀ ਕੂੜਾ ਚੁੱਕਣ ਵਾਲੀ ਗੱਡੀ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਰਾਹੁਲ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਲੋਕਾਂ ਨੇ ਘਟਨਾ ਦੀ ਸੂਚਨਾ ਥਾਣਾ ਭਾਰਗਵ ਕੈਂਪ ਦੀ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੂਚਨਾ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।