ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਝਟਕਾ, ਤੁਰੰਤ ਰਾਹਤ ਦੇਣ ਤੋਂ ਇਨਕਾਰ
ਚੰਡੀਗੜ੍ਹ, 1 ਅਗਸਤ, ਬੋਲੇ ਪੰਜਾਬ ਬਿਉਰੋ :
ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਦੀ ਫਰਲੋ ‘ਤੇ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਸੁਣਵਾਈ 8 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਸੌਦਾ ਸਾਧ ਨੇ ਅਰਜ਼ੀ ਦਾਇਰ ਕਰਦੇ ਹੋਏ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਹ 21 ਦਿਨਾਂ ਲਈ ਫਰਲੋ ਦੇਣ ਦੇ ਨਿਰਦੇਸ਼ ਜਾਰੀ ਕਰੇ। ਅਰਜ਼ੀ ਵਿਚ ਉਸ ਨੇ ਕਿਹਾ ਹੈ ਕਿ ਉਸ ਨੂੰ ਭਲਾਈ ਦੇ ਕੰਮਾਂ ਲਈ ਇਸ ਫਰਲੋ ਦੀ ਲੋੜ ਹੈ।
ਪਟੀਸ਼ਨਕਰਤਾ ਨੇ ਹਰਿਆਣਾ ਸਰਕਾਰ ਨੂੰ ਫਰਲੋ ਲਈ ਅਰਜ਼ੀ ਦਿੱਤੀ ਸੀ ਪਰ ਹਾਈ ਕੋਰਟ ਦੇ 29 ਫਰਵਰੀ ਦੇ ਹੁਕਮਾਂ ਕਾਰਨ ਉਸ ਨੂੰ ਇਹ ਲਾਭ ਨਹੀਂ ਮਿਲ ਸਕਿਆ। ਉਸ ਹੁਕਮ ਤਹਿਤ ਹਾਈ ਕੋਰਟ ਨੇ ਸਰਕਾਰ ਨੂੰ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟੀਸ਼ਨਰ ਨੂੰ ਪੈਰੋਲ ਦੇਣ ਤੋਂ ਰੋਕਿਆ ਸੀ।