ਕਾਂਗਰਸ ਹਾਈਕਮਾਂਡ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ :
ਕਾਂਗਰਸ ਹਾਈਕਮਾਂਡ ਨੇ ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਜੰਮੂ ਅਤੇ ਕਸ਼ਮੀਰ ਲਈ ਉਮੀਦਵਾਰ ਚੁਣਨ ਵਾਸਤੇ ਬਣਾਈ ਗਈ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਲਈ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ । ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਂਡ ਵੱਲੋਂ 4 ਸੂਬਿਆਂ ਲਈ ਇਹ ਕਮੇਟੀਆਂ ਬਣਾਈਆਂ ਗਈਆਂ ਹਨ।