ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਚੰਡੀਗੜ੍ਹ ਪੰਜਾਬ

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ


ਫਤਿਹਗੜ੍ਹ ਸਾਹਿਬ,3, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਪੀ ਡਬਲ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਾਂਝੇ ਫਰੰਟ ਨੂੰ ਮੀਟਿੰਗ ਦਾ ਸਮਾਂ ਦੇ ਕੇ ਬਾਰ-ਬਾਰ ਮੁਲਤਵੀ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸਾਂਝੇ ਫਰੰਟ ਦੇ ਸੱਦੇ ਤੇ 5 ਅਗਸਤ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮੁੱਚੇ ਫੀਲਡ ਮੁਲਾਜ਼ਮ ਸਾਂਝੇ ਤੌਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕਰਨਗੇ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਵਾਂਗ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੂੰ ਤੋੜ ਤਹਿਤ ,ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ। ਇਸ ਕਰਕੇ ਹੀ ਮੁਲਾਜ਼ਮਾਂ ਦੇ ਸਾਂਝੇ ਫਰੰਟ ਨੂੰ ਜਾਣ ਬੁਝ ਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਕਿਉਂਕਿ ਸਾਂਝੇ ਫਰੰਟ ਦੀ ਲੀਡਰਸ਼ਿਪ ਸਰਕਾਰ ਨੂੰ ਦਲੀਲਾਂ, ਨੀਤੀਆਂ, ਅੰਕੜਿਆਂ ਰਾਹੀਂ ਜਾਰੀ ਪਾਲਸੀਆਂ ਦੀ ਚੀਰਫਾੜ ਕਰਕੇ ਬੇਦਲੀਲ ਕਰਦੀ ਹੈ। ਇਸੇ ਕਰਕੇ ਸਰਕਾਰ ਦੇ ਮੰਤਰੀਆਂ ਨੂੰ ਆਪਣੇਂ ਹੀ ਅਫਸਰਾਂ ਦੇ ਸਾਹਮਣੇ ਸ਼ਰਮਿੰਦਾ ਹੋਣਾ ਪੈਂਦਾ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਫੌਜਦਾਰੀ ਕਾਲੇ ਕਾਨੂੰਨਾਂ , ਕਿਰਤ ਕਾਨੂੰਨਾਂ ਅਤੇ ਅਰੁੰਧਤੀ ਰਾਏ ,ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਵਿਰੁੱਧ ਦਰਜ ਕੇਸ ਵਿਰੁੱਧ ਨਿਖੇਧੀ ਮਤਾ ਪਾਸ ਕਰਕੇ ਜਨਤਕ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਦੀ ਹਮਾਇਤ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ, ਨਿੱਜੀਕਰਨ ਸਮੇਤ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਟਾਈਮ ਸਕੇਲ ,ਸਮੁੱਚੇ ਫੀਲਡ ਮੁਲਾਜ਼ਮਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਲਾਗੂ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਵਿਭਾਗ ਦੀ ਅਫਸਰਸ਼ਾਹੀ ਦੀ ਮਨਮਾਨੀ ਕਾਰਨ ਹੀ ਫੀਲਡ ਮੁਲਾਜ਼ਮਾਂ ਨੂੰ ਬਾਰ ਬਾਰ ਅਦਾਲਤਾਂ ਦੇ ਦਰਵਾਜ਼ੇ ਖੜਕਾਉਣੇ ਲਈ ਮਜਬੂਰ ਹੋਣਾ ਪੈ ਰਿਹਾ ਹੈ।ਮੀਟਿੰਗ ਦੌਰਾਨ ਬਰਾਂਚ ਕਜੌਲੀ ਦੇ ਪ੍ਰਧਾਨ ਦਲਬੀਰ ਸਿੰਘ ਕਜੌਲੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਤੇ ਸੋਗ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਸੁਖਰਾਮ ਕਾਲੇਵਾਲ, ਹਰਜਿੰਦਰ ਸਿੰਘ ਖਮਾਣੋ, ਕਰਮ ਸਿੰਘ ,ਲਖਬੀਰ ਸਿੰਘ, ਲਖਵੀਰ ਸਿੰਘ ਖੰਨਾ, ਬਲਜੀਤ ਸਿੰਘ ਹਿੰਦੂਪੁਰ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *