ਜਲੰਧਰ : ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਆਏ ਵਿਅਕਤੀ ਨੇ ਬਲਦੀ ਚਿਤਾ ‘ਚ ਮਾਰੀ ਛਾਲ਼

ਚੰਡੀਗੜ੍ਹ ਪੰਜਾਬ

ਜਲੰਧਰ : ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਆਏ ਵਿਅਕਤੀ ਨੇ ਬਲਦੀ ਚਿਤਾ ‘ਚ ਮਾਰੀ ਛਾਲ਼

ਜਲੰਧਰ, 3 ਅਗਸਤ, ਬੋਲੇ ਪੰਜਾਬ ਬਿਓਰੋ

ਨਜ਼ਦੀਕੀ ਪਿੰਡ ਸਮਰਾਏ ‘ਚ ਸਥਿਤ ਸ਼ਮਸ਼ਾਨਘਾਟ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨੇ ਬਲਦੀ ਚਿਤਾ ‘ਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਪਿੰਡ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਸੜੀ ਹੋਈ ਹਾਲਤ ਵਿੱਚ ਬਲਦੀ ਚਿਤਾ ਵਿੱਚੋਂ ਬਾਹਰ ਕੱਢਿਆ।ਸੜਨ ਵਾਲੇ ਵਿਅਕਤੀ ਦੀ ਪਛਾਣ ਬਹਾਦਰ ਸਿੰਘ (50) ਪੁੱਤਰ ਰਾਮਪਾਲ ਵਾਸੀ ਪਿੰਡ ਸਮਰਾਏ ਨੇੜੇ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਉਹ 60 ਤੋਂ 70 ਫੀਸਦੀ ਸੜ ਚੁੱਕਾ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਹਾਦਰ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਪਿੰਡ ਦੀ ਰਹਿਣ ਵਾਲੀ ਇੱਕ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਬਹਾਦਰ ਸਿੰਘ ਉਸ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਗਿਆ ਸੀ। ਪਤਾ ਨਹੀਂ ਕਿਉਂ ਉਹ ਅਚਾਨਕ ਬਲਦੀ ਚਿਖਾ ਵਿੱਚ ਛਾਲ ਮਾਰ ਗਿਆ।ਇਸ ਮਾਮਲੇ ਦੀ ਸੂਚਨਾ ਡਾਕਟਰਾਂ ਵੱਲੋਂ ਪੁਲੀਸ ਨੂੰ ਦਿੱਤੀ ਗਈ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।