ਦੋ ਗੁੱਟਾਂ ਦਾ ਝਗੜਾ ਸੁਲਝਾਉਣ ਗਈ ਥਾਣਾ ਇੰਚਾਰਜ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ

ਚੰਡੀਗੜ੍ਹ ਪੰਜਾਬ

ਦੋ ਗੁੱਟਾਂ ਦਾ ਝਗੜਾ ਸੁਲਝਾਉਣ ਗਈ ਥਾਣਾ ਇੰਚਾਰਜ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ


ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਇੰਚਾਰਜ ਅਮਨਜੋਤ ਕੌਰ ‘ਤੇ ਸ਼ੁੱਕਰਵਾਰ ਦੇਰ ਰਾਤ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ।
ਸੂਤਰਾਂ ਅਨੁਸਾਰ ਸੂਚਨਾ ਮਿਲਣ ‘ਤੇ ਵੇਰਕਾ ਥਾਣਾ ਇੰਚਾਰਜ ਅਮਨਜੋਤ ਦੋ ਗੁੱਟਾਂ ਦੇ ਝਗੜੇ ਨੂੰ ਸੁਲਝਾਉਣ ਲਈ ਪੁੱਜੇ ਸਨ।ਉਥੇ ਮੁਲਜ਼ਮਾਂ ਨੇ ਤਲਵਾਰਾਂ ਅਤੇ ਦਾਤਰਾਂ ਨਾਲ ਥਾਣਾ ਇੰਚਾਰਜ ’ਤੇ ਹਮਲਾ ਕਰ ਦਿੱਤਾ। ਫਿਲਹਾਲ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।