ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ‘ਚ ਚੱਲੀਆਂ ਤਲਵਾਰਾਂ, ਇੱਕ ਦੀ ਮੌਤ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ‘ਚ ਚੱਲੀਆਂ ਤਲਵਾਰਾਂ, ਇੱਕ ਦੀ ਮੌਤ


ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਊਰੋ :


ਅੱਜ ਸ਼ਨਿਚਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਆਪਸ ਵਿੱਚ ਭਿੜ ਗਏ ਅਤੇ ਇੱਕ ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
 ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਪੁਰਾਣੀ ਪਰਿਵਾਰਕ ਰੰਜਿਸ਼ ਸੀ, ਜਿਸ ਕਾਰਨ ਇਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਇੱਕ ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਰਬਾਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿੱਚ ਕੈਸ਼ੀਅਰ ਵਜੋਂ ਤਾਇਨਾਤ ਸੀ।
ਜਾਣਕਾਰੀ ਅਨੁਸਾਰ ਤਲਵਾਰਾਂ ਨਾਲ ਹਮਲਾ ਕਰਨ ਵਾਲੇ ਮੁਲਾਜ਼ਮਾਂ ਦਾ ਨਾਂ ਸੁਖਬੀਰ ਸਿੰਘ ਹੈ। ਜਿਸ ਦਫਤਰ ‘ਚ ਹਮਲਾ ਹੋਇਆ, ਉਥੇ ਜ਼ਖਮੀਆਂ ਦਾ ਕਾਫੀ ਖੂਨ ਫਰਸ਼ ‘ਤੇ ਡਿੱਗਿਆ ਹੋਇਆ ਸੀ, ਜਿਸ ਨੂੰ ਕਰਮਚਾਰੀਆਂ ਨੇ ਪੂਰੀ ਤਰ੍ਹਾਂ ਸਾਫ ਕਰ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।