ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਕਾਰ ਹਾਦਸੇ ‘ਚ ਸੱਤ ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਕਾਰ ਹਾਦਸੇ ‘ਚ ਸੱਤ ਲੋਕਾਂ ਦੀ ਮੌਤ


ਇਟਾਵਾ, 4 ਅਗਸਤ, ਬੋਲੇ ਪੰਜਾਬ ਬਿਊਰੋ :


ਉੱਤਰ ਪ੍ਰਦੇਸ਼ ਦੇ ਇਟਾਵਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਵਾਪਰਿਆ। ਜਿੱਥੇ ਇੱਕ ਡਬਲ ਡੇਕਰ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਜ਼ਖਮੀ ਦੱਸੇ ਜਾ ਰਹੇ ਹਨ। 
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਇਟਾਵਾ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਰਾਤ ਕਰੀਬ ਸਾਢੇ 12 ਵਜੇ ਰਾਏਬਰੇਲੀ ਤੋਂ ਦਿੱਲੀ ਜਾ ਰਹੀ ਡਬਲ ਡੇਕਰ ਬੱਸ ਦੀ ਇੱਕ ਕਾਰ ਨਾਲ ਟੱਕਰ ਹੋ ਗਈ। ਬੱਸ ‘ਚ 60 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 4 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 20-25 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਵੀ ਮੌਤ ਹੋ ਗਈ। ਕੁੱਲ ਸੱਤ ਲੋਕਾਂ ਦੀ ਮੌਤ ਹੋ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।