ਦਰੱਖਤ ਨਾਲ ਬੋਲੈਰੋ ਕਾਰ, ਟਕਰਾਉਣ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ

ਚੰਡੀਗੜ੍ਹ ਪੰਜਾਬ

ਦਰੱਖਤ ਨਾਲ ਬੋਲੈਰੋ ਕਾਰ, ਟਕਰਾਉਣ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ

ਬਠਿੰਡਾ 4 ਅਗਸਤ ,ਬੋਲੇ ਪੰਜਾਬ ਬਿਊਰੋ :

ਬਠਿੰਡਾ ਵਿੱਚ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਦਿਉਣ ਦੇ ਬੱਸ ਅੱਡੇ ਨੇੜੇ ਪੁਲੀਸ ਮੁਲਾਜ਼ਮ ਦੀ ਬੋਲੈਰੋ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਕਾਂਸਟੇਬਲ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਉਰਫ ਮਟਰੂ ਸੀਨੀਅਰ ਕਾਂਸਟੇਬਲ ਐਮ.ਟੀ ਸੈਕਸ਼ਨ ਸ੍ਰੀ ਮੁਕਤਸਰ ਸਾਹਿਬ ਬੀਤੀ ਰਾਤ ਕਰੀਬ 12 ਵਜੇ ਇੱਕ ਬੋਲੈਰੋ ਗੱਡੀ ਵਿੱਚ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦਿਉਣ ਕੋਲ ਪਹੁੰਚਿਆ ਤਾਂ ਉਸਦੀ ਬੋਲੈਰੋ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ  ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਵੱਡਾ ਨਿੰਮ ਦਾ ਦਰੱਖਤ ਵੀ ਨੁਕਸਾਨਿਆ ਗਿਆ। ਜਦੋਂ ਗੱਡੀ ਨਿੰਮ ਦੇ ਦਰੱਖਤ ਨਾਲ ਟਕਰਾ ਗਈ ਤਾਂ ਆਸ-ਪਾਸ ਦੇ ਘਰਾਂ ਦੇ ਲੋਕ ਇਕੱਠੇ ਹੋ ਗਏ।ਜਿਸ ਤੋਂ ਬਾਅਦ ਲੋਕਾਂ ਗੰਭੀਰ ਰੂਪ ‘ਚ ਜ਼ਖਮੀ ਹੌਲਦਾਰ ਨਵਜੋਤ ਸਿੰਘ ਨੂੰ ਬੋਲੈਰੋ ‘ਚੋਂ ਬਾਹਰ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸੀਨੀਅਰ ਕਾਂਸਟੇਬਲ ਨਵਜੋਤ ਸਿੰਘ ਉਰਫ਼ ਮਟਰੂ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਐਮਟੀ ਸੈਕਸ਼ਨ ਵਿੱਚ ਤਾਇਨਾਤ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Leave a Reply

Your email address will not be published. Required fields are marked *