ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਗਸਤ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ

ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਗਸਤ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ


ਚੰਡੀਗੜ੍ਹ , 5 ਅਗਸਤ, ਬੋਲੇ ਪੰਜਾਬ ਬਿਊਰੋ :

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਅੱਜ ਜੂਮ ਐਪ ਤੇ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਹੈ ਕਿ ਅਜ਼ਾਦੀ ਦਿਵਸ ਵਾਲੇ ਦਿਨ 15 ਅਗਸਤ ਨੂੰ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਉਹਨਾਂ ਦੀ ਰਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਿਰਾਂ ਤੇ ਕਾਲੀਆਂ ਚੁੰਨੀਆਂ ਲੈ ਕੇ ਪੁੱਜਣਗੀਆਂ ।
ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਲਈ ਆ ਰਹੇ ਘਟੀਆ ਕੁਆਲਿਟੀ ਦੇ ਮਾੜੇ ਰਾਸ਼ਨ ਦੇ ਖਿਲਾਫ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਇਹ ਰਾਸ਼ਨ ਜੋ ਪ੍ਰਾਈਵੇਟ ਕੰਪਨੀਆਂ ਤੋਂ ਲਿਆ ਜਾ ਰਿਹਾ ਹੈ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪਹਿਲਾਂ ਦੀ ਤਰ੍ਹਾਂ ਸਰਕਾਰੀ ਅਦਾਰੇ ਵੇਰਕਾ ਦੀ ਪੰਜੀਰੀ , ਸੁੱਕਾ ਦੁੱਧ ਅਤੇ ਮਾਰਕਫੈਡ ਰਾਹੀਂ ਕਣਕ ਤੇ ਚਾਵਲ ਦਿੱਤੇ ਜਾਣ ਤਾਂ ਜੋ ਬੱਚਿਆਂ ਅਤੇ ਮਾਵਾਂ ਨੂੰ ਪਿਛਲੇਂ ਸਮੇਂ ਦੀ ਤਰ੍ਹਾਂ ਦਿੱਤਾ ਜਾਵੇ । ਜਿੰਨਾ ਚਿਰ ਮਾੜਾ ਰਾਸ਼ਨ ਬੰਦ ਨਹੀਂ ਹੁੰਦਾ ਤੇ ਸੈਂਟਰਾਂ ਵਿੱਚ ਤਾਜ਼ਾ ਖਾਣਾ ਬਣਾਉਣ ਦੀ ਵਿਵਸਥਾ ਨਹੀਂ ਕੀਤੀ ਜਾਂਦੀ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।