ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ

ਚੰਡੀਗੜ੍ਹ ਪੰਜਾਬ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ


ਫ਼ਤਹਿਗੜ੍ਹ ਸਾਹਿਬ,5, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਅਤੇ ਫੀਲਡ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਅਹੁਦੇਦਾਰ ਅਤੇ ਯੂਨੀਅਨ ਦੇ ਮੈਂਬਰਾਂ ਵੱਲੋਂ ਪ੍ਰਮੁੱਖ ਸਕੱਤਰ ਦੇ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹਂ ਯੂਨੀਅਨ ਦੇ ਪ੍ਰਧਾਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਤਿੰਨ ਚਾਰ ਸਾਲਾਂ ਤੋਂ ਤਨਖਾਹਾਂ ਦੇ ਵਿੱਚ ਨਾ ਹੋਏ ਵਾਧੇ ਦੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪ੍ਰਮੁੱਖ ਸਕੱਤਰ ਵੱਲੋਂ ਤਨਖਾਹਾਂ ਚ ਵਾਧਾ ਕਰਨ ਦੇ ਫੈਸਲੇ ਉੱਤੇ ਵਿਚਾਰ ਕਰਨ ਦੇ ਲਈ ਯਕੀਨ ਦਵਾਇਆ ਗਿਆ ਅਤੇ ਫੀਲਡ ਵਰਕਰਾਂ ਅਤੇ ਦਫਤਰੀ ਵਰਕਰਾਂ ਨੂੰ ਆ ਰਹੀਆਂ ਹੋਰ ਵੀ ਪਰੇਸ਼ਾਨੀਆਂ ਦੇ ਲਈ ਉਹਨਾਂ ਦਾ ਹੱਲ ਕਰਨ ਦੇ ਲਈ ਕਿਹਾ ਗਿਆ ਇਸ ਦੌਰਾਨ ਮੀਟਿੰਗ ਦੇ ਵਿੱਚ ਚੀਫ ਇੰਜੀਨੀਅਰ ਜਸਬੀਰ ਸਿੰਘ ਜੀ ਅਤੇ ਹੈਡ ਆਫਿਸ ਪਟਿਆਲਾ ਤੋਂ ਜਸਵਿੰਦਰ ਸਿੰਘ ਜੀ ਮੌਜੂਦ ਰਹੇ ਅਤੇ ਯੂਨੀਅਨ ਦੇ ਵੱਲੋਂ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜੀ ਸੂਬਾ ਜਨਰਲ ਸਕੱਤਰ ਦਵਿੰਦਰ ਕੁਮਾਰ ਘਈ ਜੀ ਮੀਡੀਆ ਇੰਚਾਰਜ ਨੰਦਨੀ ਮਹਿਤਾ ਜੀ ਅਮਨਦੀਪ ਕੌਰ ਜੀ ਅਤੇ ਗੁਰਮੀਤ ਰਾਮ ਜੀ ਮੌਜੂਦ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।