ਰਾਮਪੁਰ ਫੂਲ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਪੰਜਾਬ

ਰਾਮਪੁਰ ਫੂਲ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ


ਬਠਿੰਡਾ, 5 ਅਗਸਤ, ਬੋਲੇ ਪੰਜਾਬ ਬਿਊਰੋ :


ਬਠਿੰਡਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਰਾਮਪੁਰ ਫੂਲ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ ਓਵਰਬ੍ਰਿਜ ਨੇੜੇ ਇੱਕ ਕਾਰ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਵੱਜੀ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਚਿੱਟੇ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ ‘ਤੇ ਖੜ੍ਹੇ ਟਿੱਪਰ ਨੂੰ ਪਿੱਛਿਓ ਜ਼ਬਰਦਸਤ ਟੱਕਰ ਮਾਰ ਦਿਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਕੰਡਕਟਰ ਸੀਟ ‘ਤੇ ਬੈਠੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ ‘ਤੇ ਬੈਠੇ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।