ਹੈਰੋਇਨ ਸਮੇਤ ਔਰਤ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਹੈਰੋਇਨ ਸਮੇਤ ਔਰਤ ਗ੍ਰਿਫਤਾਰ


ਬੰਗਾ, 5 ਅਗਸਤ, ਬੋਲੇ ਪੰਜਾਬ ਬਿਊਰੋ :


ਥਾਣਾ ਸਿਟੀ ਬੰਗਾ ਦੀ ਪੁਲਸ ਨੇ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਐਸਐਚਓ ਮਨਜੀਤ ਕੌਰ ਨੇ ਦੱਸਿਆ ਕਿ ਏਐਸਆਈ ਰਾਮਲਾਲ ਸਮੇਤ ਪੁਲੀਸ ਪਾਰਟੀ ਨਾਲ ਪਿੰਡ ਖਮਾਚੋਂ ਵੱਲ ਜਾ ਰਹੇ ਸਨ। ਇਸੇ ਦੌਰਾਨ ਪਿੰਡ ਜੀਂਦੋਵਾਲ ਨੂੰ ਜਾਂਦੀ ਪੱਕੀ ਗਲੀ ਵਿੱਚ ਇੱਕ ਔਰਤ ਮੁੱਖ ਸੜਕ ਵੱਲ ਆਉਂਦੀ ਦਿਖਾਈ ਦਿੱਤੀ, ਜੋ ਪੁਲੀਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਗਈ।
ਏਐਸਆਈ ਰਾਮ ਲਾਲ ਨੇ ਗੱਡੀ ਨੂੰ ਰੋਕਿਆ ਅਤੇ ਸਾਥੀ ਪੁਲਿਸ ਮੁਲਾਜ਼ਮ ਅੰਜਨਾ ਕੁਮਾਰੀ ਦੀ ਮਦਦ ਨਾਲ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਉਕਤ ਔਰਤ ਦੀ ਪਛਾਣ ਸੰਦੀਪ ਕੌਰ ਪਤਨੀ ਤਰਲੋਚਨ ਸਿੰਘ ਵਾਸੀ ਜੱਲੋਵਾਲ ਕਲੋਨੀ, ਜਲੰਧਰ ਹਾਲ ਪਿੰਡ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਜਦੋਂ ਉਸ ਵੱਲੋਂ ਕੰਧ ’ਤੇ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਔਰਤ ਦੇ ਖਿਲਾਫ ਐਨ.ਡੀ.ਪੀ.ਐਸ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *