ਨਹਿਰ ‘ਚ ਨਹਾਉਣ ਗਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਚੰਡੀਗੜ੍ਹ ਪੰਜਾਬ

ਨਹਿਰ ‘ਚ ਨਹਾਉਣ ਗਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ


ਮੋਗਾ, 5 ਅਗਸਤ, ਬੋਲੇ ਪੰਜਾਬ ਬਿਊਰੋ :


ਮੋਗਾ ਦੇ ਨਾਲ ਲੱਗਦੇ ਕਸਬੇ ਲੰਡੇਕੇ ਵਿਖੇ ਇੱਕ 11ਵੀਂ ਜਮਾਤ ਦੇ ਵਿਦਿਆਰਥੀ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਸਪ੍ਰੀਤ ਜੱਸੂ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਦੇਰ ਰਾਤ ਉਸ ਦੀ ਲਾਸ਼ ਨਹਿਰ ‘ਚੋਂ ਬਰਾਮਦ ਕੀਤੀ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
ਪਤਾ ਲੱਗਾ ਹੈ ਕਿ ਮ੍ਰਿਤਕ ਜੱਸੂ ਸਕੂਲ ਦੀ ਛੁੱਟੀ ਤੋਂ ਬਾਅਦ ਘਰ ਨਹੀਂ ਪਹੁੰਚਿਆ ਸੀ। ਪਰਿਵਾਰਕ ਮੈਂਬਰਾਂ ਨੇ ਭਾਲ ਸ਼ੁਰੂ ਕੀਤੀ। ਫਿਰ ਰਾਤ ਨੂੰ ਬੱਚਿਆਂ ਨੇ ਦੱਸਿਆ ਕਿ ਜੱਸੂ ਨਹਿਰ ‘ਚ ਨਹਾਉਣ ਗਿਆ ਸੀ ਅਤੇ ਉਹ ਉਥੇ ਡੁੱਬ ਗਿਆ। ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ।
ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੇਰ ਰਾਤ ਵਿਦਿਆਰਥੀ ਦੀ ਲਾਸ਼ ਨਹਿਰ ‘ਚੋਂ ਬਾਹਰ ਕੱਢੀ।ਲਾਸ਼ ਦਾ ਪੋਸਟਮਾਰਟਮ ਕਰਵਾਉਣ ਵਾਰਸਾਂ ਦੇ ਹਵਾਲੇ ਕਰ ਦਿੱਤੀ।

Leave a Reply

Your email address will not be published. Required fields are marked *