ਫੀਲਡ ਮੁਲਾਜ਼ਮਾਂ ਵੱਲੋਂ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਐਚ ਓ ਡੀ ਮੋਹਾਲੀ ਦੇ ਖਿਲਾਫ਼ ਰੋਸ ਰੈਲੀ 8 ਅਗਸਤ ਨੂੰ

ਚੰਡੀਗੜ੍ਹ ਪੰਜਾਬ

ਮੀਟਿੰਗਾਂ ਵਿੱਚ ਫੈਸਲੇ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ :-ਮੱਖਣ ਸਿੰਘ ਵਾਹਿਦਪੁਰੀ

ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ :


ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਗੁਰਵਿੰਦਰ ਸਿੰਘ ਖਮਾਣੋਂ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਕੈਬਨਿਟ ਮੰਤਰੀ ਬ੍ਹਹਮ ਸ਼ੰਕਰ ਜਿੰਪਾ ਤੇ ਦੋ ਮੀਟਿੰਗਾ ਪ੍ਮੁੱਖ ਸਕੱਤਰ ਪੰਜਾਬ ਨਾਲ ਵਿਭਾਗੀ ਮੁੱਖੀ ਵੱਲੋਂ ਮੀਟਿੰਗਾਂ ਵਿੱਚ ਮੰਗਾਂ ਮੰਨਣ ਦੇ ਬਾਵਜੂਦ ਵੀ ਮਸਲੇ ਹੱਲ ਨਹੀਂ ਕੀਤੇ ਗਏ ਜਿਸ ਕਾਰਨ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਥੇਬੰਦੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 8 ਅਗਸਤ ਨੂੰ ਐਚ ਓ ਡੀ ਮੁੱਖ ਦਫਤਰ ਮੋਹਾਲੀ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਮੁਲਾਜਮਾਂ ਦੀਆਂ ਮੰਗਾਂ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣਾ ਲੰਬੇ ਸਮੇਂ ਤੋਂ ਇਹਨਾਂ ਕੇਸਾਂ ਨੂੰ ਲਟਕਾਇਆ ਜਾ ਰਿਹਾ ਹੈ,ਜਦੋਂ ਕਿ ਬੜੇ ਦੁੱਖ ਦੀ ਗੱਲ ਹੈ ਕਿ ਮਹਿਕਮੇ ਵਿੱਚ ਕਰੀਬ 130 ਤੋਂ ਵੱਧ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ।, ਕੰਨਟੈਕਟ,ਆਊਟਸੋਰਸਿੰਗ, ਇੰਨਲਿਸਟਮਿੰਟ ਕਾਮੇ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ 15-15 ਸਾਲ ਕੰਮ ਕਰਦਿਆਂ ਹੋ ਗਏ ਮਹਿਕਮਾ ਕੋਈ ਪੋਲਿਸੀ ਨਹੀਂ ਬਣਾ ਰਿਹਾ ਨਾ ਹੀ ਠੇਕੇ ਤੇ ਮੁਲਾਜ਼ਮਾਂ ਦਾ ਕੋਈ ਤਨਖਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਹਨਾਂ ਨੂੰ ਮਹਿਕਮੇ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ,ਜਦੋਂ ਕਿ ਮਹਿਕਮੇ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ ਖਾਲੀ ਪੋਸਟਾਂ ਨੂੰ ਤਰੁੰਤ ਭਰਿਆ ਜਾਵੇ, ਮਹਿਕਮੇ ਵਿੱਚ 6% ਅਤੇ 15℅ ਕੋਟੇ ਅਧੀਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਪਦ ਉੱਨਤ ਕੀਤਾ ਜਾਵੇ, ਦਰਜਾ ਚਾਰ ਕਰਮਚਾਰੀਆਂ ਨੂੰ ਵਿਭਾਗੀ ਟੈਸਟ ਤੋਂ ਛੋਟ ਦੇ ਕੇ ਪ੍ਰਮੋਟ ਕੀਤਾ ਜਾਵੇ ਅਤੇ ,ਜੀ ਪੀ ਐਫ ਅਤੇ ਐਨ ਪੀ ਐਸ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ ਰਿੱਟ ਪਟੀਸ਼ਨਾ ਦੇ ਬਕਾਇਆਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਦਰਜਾ ਤਿੰਨ ਫੀਲਡ ਕਰਮਚਾਰੀਆਂ ਨੂੰ ਕੰਨਵੈਨਸ ਅਲਾਊਸ ਦੇਣਾ, ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਤੇ ਪੇ ਕਮਿਸ਼ਨ ਦੇ ਬਕਾਏ ਰਿਲੀਜ਼ ਕਰਾਉਣ ਲਈ ਅਤੇ ਹੋਰ ਮੰੰਗ ਪੱਤਰ ਵਿੱਚ ਦਰਜ ਮੰਗਾਂ ਹੱਲ ਕਰਨ ਲਈ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਟਾਲ ਮਟੋਲ ਕੀਤੀ ਜਾ ਰਹੀ ਹੈ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਚ ਓ ਡੀ ਦਫਤਰ ਦੇ ਖਿਲਾਫ ਮੁਹਾਲੀ ਵਿਖੇ 8 ਅਗਸਤ ਨੂੰ ਵੱਡੀ ਗਿਣਤੀ ਵਿੱਚ ਪੰਜਾਬ ਭਰ ਦੇ ਜਲ ਸਪਲਾਈ ਤੇ ਵੱਖ ਵੱਖ ਵਿੰਗਾ ਦੇ ਮੁਲਾਜਮਾਂ ਵੱਲੋਂ ਰੋਸ ਪ੍ਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਭਰ ਤੋਂ ਮੁਲਾਜਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਕੋਟੇ ਲਾਏ ਗਏ। ਰੋਸ ਰੈਲੀ ਦੌਰਾਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *