ਬੀਬੀਐਮਬੀ ਵਰਕਰ ਯੂਨੀਅਨ ਦੀ ਮੁੱਖ ਇੰਜੀਨੀਅਰ ਨਾਲ ਹੋਈ ਮੀਟਿੰਗ
ਨੰਗਲ,5, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):
ਬੀ.ਬੀ. ਐਮ.ਬੀ ਵਰਕਰ ਯੂਨੀਅਨ ਵੱਲੋਂ ਅੱਜ ਮਿਤੀ 5 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਪ੍ਰਦਰਸ਼ਨ ਮੁੱਖ ਇੰਜੀਨੀਅਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੂਲਤਵੀ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ ਨੇ ਦੱਸਿਆ ਕਿ ਦਰਜਾ ਚਾਰ ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਭਰਾਤਰੀ ਜਥੇਬੰਦੀਆਂ ,ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਪੰਜ ਅਗਸਤ ਨੂੰ ਮੁੱਖ ਇੰਜੀਨੀਅਰ ਦੇ ਦਫਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ। ਇਹਨਾਂ ਦੱਸਿਆ ਕਿ ਸੰਘਰਸ਼ ਦੇ ਦਬਾਅ ਸਦਕਾ ਅਤੇ ਮੁਲਾਜ਼ਮਾਂ ਵੱਲੋਂ ਕੀਤੀ ਵਿਸ਼ਾਲ ਤਿਆਰੀ ਨੂੰ ਦੇਖਦਿਆਂ ਅੱਜ ਸਵੇਰ ਹੀ ਮੁੱਖ ਇੰਜੀਨੀਅਰ ਵੱਲੋਂ ਯੂਨੀਅਨ ਆਗੂਆਂ ਨੂੰ ਬੁਲਾ ਕੇ ਗੱਲਬਾਤ ਕੀਤੀ ਗਈ। ਯੂਨੀਅਨ ਦੇ ਮੰਗਾਂ ਮਸਲਿਆਂ ਨੂੰ ਫੌਰੀ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ 15 ਦਿਨਾਂ ਦੇ ਅੰਦਰ -ਅੰਦਰ ਨਾ ਕੀਤਾ ਗਿਆ ਤਾਂ ਯੂਨੀਅਨ ਮਿਤੀ 28 ਅਗਸਤ ਸ਼ਾਮ ਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜਿੰਮੇਵਾਰੀ ਮੁੱਖ ਇੰਜੀਨੀਅਰ ਦੀ ਹੋਵੇਗੀ। ਇਹਨਾਂ ਦੱਸਿਆ ਕਿ ਯੂਨੀਅਨ ਲਗਾਤਾਰ ਮੰਗ ਕਰਦੀ ਆ ਰਹੀ ਸੀ ।ਕਿ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ।ਪ੍ਰੰਤੂ ਦੂਜਿਆਂ ਦੇ ਕੰਧੇ ਤੇ ਚੜੇ ਮੁੱਖ ਇੰਜੀਨੀਅਰ ਨੇ ਨਾ ਮੈਨੇਜਮੈਂਟ ਦੀ ਅਤੇ ਨਾ ਮੁਲਾਜ਼ਮਾਂ ਦੀ ਪਰਵਾਹ ਕੀਤੀ। ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਗਿਆ ।ਜਿਸ ਨੂੰ ਮੁੱਖ ਰੱਖਦਿਆਂ ਜਥੇਬੰਦੀ ਨੇ ਸੰਘਰਸ਼ ਦਾ ਝੰਡਾ ਚੁੱਕਿਆ। ਇਹਨਾਂ ਜਿੱਥੇ ਫੀਲਡ ਮੁਲਾਜ਼ਮਾਂ ਉਹਨਾਂ ਦੇ ਪਰਿਵਾਰਾਂ ਵੱਲੋਂ ਕੀਤੀ ਵਿਸ਼ਾਲ ਤਿਆਰੀ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਦਿੱਤੇ ਸਹਿਯੋਗ ਅਤੇ ਪ੍ਰੈਸ ਵੱਲੋਂ ਨਿਰਭਾਏ ਮੁਲਾਜ਼ਮਾਂ ਦੇ ਪੱਖ ਵਿੱਚ ਰੋਲ ਦੇ ਕਾਰਨ ਮੁੱਖ ਇੰਜੀਨੀਅਰ ਨੂੰ ਗੱਲਬਾਤ ਕਰਨ ਲਈ ਮਜਬੂਰ ਹੋਣਾ ਪਿਆ। ਮੀਟਿੰਗ ਵਿੱਚ ਹਾਜ਼ਰ ਮੁੱਖ ਇੰਜੀਨੀਅਰ, ਅਰਵਿੰਦ ਸ਼ਰਮਾ ,ਰਾਮ ਕੁਮਾਰ, ਗੁਰਪ੍ਰਸ਼ਾਦ, ਮੰਗਤ ਰਾਮ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।