ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ


ਲੁਧਿਆਣਾ, 6 ਅਗਸਤ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੀ ਰਾਏਕੋਟ ਤਹਿਸੀਲ ਦੇ ਪਿੰਡ ਘੁਮਾਣ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। 29 ਸਾਲਾ ਆਲਮਜੀਤ ਸਿੰਘ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਰਹਿੰਦਾ ਸੀ। ਆਲਮਜੀਤ ਦੀ ਲਾਸ਼ ਉਸ ਦੇ ਘਰ ਦੇ ਕਮਰੇ ਵਿੱਚੋਂ ਬਰਾਮਦ ਹੋਈ। ਕੈਨੇਡਾ ਦੇ ਸਮੇਂ ਮੁਤਾਬਕ ਸੋਮਵਾਰ ਸਵੇਰੇ ਜਦੋਂ ਆਲਮਜੀਤ ਕੰਮ ਲਈ ਬਾਹਰ ਨਹੀਂ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਕਮਰੇ ਵਿਚ ਚਲੇ ਗਏ। ਉਹ ਮੰਜੇ ਤੋਂ ਬੈਡ ਤੋਂ ਹੇਠ ਡਿੱਗਿਆ ਪਿਆ ਸੀ ਅਤੇ ਉਸਦਾ ਸਾਹ ਰੁਕ ਗਿਆ ਸੀ। ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਆਲਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।
ਪਿੰਡ ਮੋਹੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾਮੁਕਤ ਪ੍ਰਿੰਸੀਪਲ ਭਰਪੂਰ ਸਿੰਘ ਖਾਲਸਾ ਦੇ ਪੋਤਰੇ ਅਤੇ ਪਰਮਜੀਤ ਸਿੰਘ ਪੰਮਾ ਦੇ ਵੱਡੇ ਪੁੱਤਰ ਆਲਮਜੀਤ ਦੀ ਮੌਤ ਕਾਰਨ ਪਿੰਡ ਘੁਮਾਣ ਵਿੱਚ ਸੋਗ ਹੈ। ਉਸ ਦਾ ਚਾਚਾ ਬਚਿੱਤਰ ਸਿੰਘ ਅਤੇ ਮਾਸੀ ਅਮਰਜੀਤ ਕੌਰ ਪਿੰਡ ਵਿੱਚ ਰਹਿੰਦੇ ਹਨ। ਉਸ ਦੇ ਘਰ ਸੋਗ ਕਰਨ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਲਮਜੀਤ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਪਰਿਵਾਰ ਉਸ ਦੇ ਵਿਆਹ ਲਈ ਲੜਕੀ ਦੀ ਭਾਲ ਕਰ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।