ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਅਸਤੀਫ਼ਾ

ਐਜੂਕੇਸ਼ਨ ਚੰਡੀਗੜ੍ਹ ਪੰਜਾਬ

ਪੰਜਾਬੀ ਨਾ ਆਉਣ ਕਰਕੇ ਹੋਇਆ ਸੀ ਵਿਰੋਧ


ਮੁਹਾਲੀ, 6 ਅਗਸਤ, ਬੋਲੇ ਪੰਜਾਬ ਬਿਊਰੋ :


ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਵਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਬੋਰਡ ਚੇਅਰਪਰਸਨ ਵਲੋਂ ਅਸਤੀਫ਼ਾ ਦੇਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ। ਜ਼ਿਕਰਯੋਗ ਹੈ ਕਿ ਬੋਰਡ ਚੇਅਰਪਰਸਨ ਨੂੰ ਪੰਜਾਬੀ ਨਾ ਆਉਣ ਕਰਕੇ ਪੰਜਾਬੀ ਪ੍ਰੇਮੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।