ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ ਪੰਜਾਬ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ :


ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਪੰਜਾਬ ਵਿੱਚ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਕੰਮ ਬੰਦ ਕਰ ਦੇਣਗੇ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਠੇਕੇਦਾਰਾਂ ਦਾ ਦੋਸ਼ ਹੈ ਕਿ ਇਹ ਸਮੱਸਿਆ ਜਲੰਧਰ ਅਤੇ ਲੁਧਿਆਣਾ ਖੇਤਰ ਵਿਚ ਆ ਰਹੀ ਹੈ। ਉਸ ਨੇ ਕੁਝ ਨਾਵਾਂ ਦਾ ਜ਼ਿਕਰ ਵੀ ਕੀਤਾ ਹੈ। ਇਸ ਪਿੱਛੇ ਕਿਸੇ ਭੂ-ਮਾਫੀਆ ਦਾ ਹੱਥ ਹੋ ਸਕਦਾ ਹੈ। ਠੇਕੇਦਾਰ ਨੇ ਇਹ ਮਾਮਲਾ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀਆਂ ਕੋਲ ਉਠਾਇਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।