ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਪੇਸ਼ ਹੋਣ ਲਈ ਸੰਮਨ ਜਾਰੀ

ਚੰਡੀਗੜ੍ਹ ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਪੇਸ਼ ਹੋਣ ਲਈ ਸੰਮਨ ਜਾਰੀ

ਮੋਹਾਲੀ, 7 ਅਗਸਤ, ਬੋਲੇ ਪੰਜਾਬ ਬਿਊਰੋ


ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਗਿੱਪੀ ਨੇ ਸਾਲ 2018 ਵਿੱਚ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ ਕਿ ਉਸਨੂੰ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਮੈਸੇਜ ਰਾਹੀਂ ਧਮਕੀ ਦਿੱਤੀ ਸੀ। ਇਸ ਮਾਮਲੇ ਵਿੱਚ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।ਉਦੋਂ ਤੋਂ ਇਹ ਮਾਮਲਾ ਅਦਾਲਤ ਵਿੱਚ ਹੈ ਪਰ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਨਹੀਂ ਦੇ ਰਹੇ ਹਨ। ਮੁਹਾਲੀ ਅਦਾਲਤ ਨੇ ਉਸ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5 ਹਜ਼ਾਰ ਰੁਪਏ ਦਾ ਜ਼ਮਾਨਤੀ ਸੰਮਨ ਵੀ ਭੇਜਿਆ ਸੀ, ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕੈਨੇਡਾ ‘ਚ ਹਨ। ਇਸ ਕਾਰਨ ਉਸ ਨੂੰ ਅਦਾਲਤੀ ਸੰਮਨ ਨਹੀਂ ਮਿਲ ਰਹੇ, ਪਰ ਕਿਉਂਕਿ ਗਿੱਪੀ ਗਰੇਵਾਲ ਇਸ ਕੇਸ ਵਿਚ ਮੁੱਖ ਸ਼ਿਕਾਇਤਕਰਤਾ ਹੈ, ਇਸ ਲਈ ਉਸ ਦੀ ਗਵਾਹੀ ਜ਼ਰੂਰੀ ਹੈ। ਇਸ ਲਈ ਅਦਾਲਤ ਵੱਲੋਂ ਮੁੜ ਸੰਮਨ ਭੇਜੇ ਗਏ ਹਨ।

Leave a Reply

Your email address will not be published. Required fields are marked *