ਲਾਰੈਂਸ ਬਿਸ਼ਨੋਈ ਦੇ ਦੋਵੇਂ ਇੰਟਰਵਿਊ ਪੰਜਾਬ ਪੁਲੀਸ ਦੀ ਹਿਰਾਸਤ ‘ਚ ਹੋਏ ਸਨ, ਐਸਆਈਟੀ ਵੱਲੋਂ ਹਾਈ ਕੋਰਟ ‘ਚ ਜਵਾਬ ਦਾਖ਼ਲ

ਚੰਡੀਗੜ੍ਹ ਪੰਜਾਬ

ਲਾਰੈਂਸ ਬਿਸ਼ਨੋਈ ਦੇ ਦੋਵੇਂ ਇੰਟਰਵਿਊ ਪੰਜਾਬ ਪੁਲੀਸ ਦੀ ਹਿਰਾਸਤ ‘ਚ ਹੋਏ ਸਨ, ਐਸਆਈਟੀ ਵੱਲੋਂ ਹਾਈ ਕੋਰਟ ‘ਚ ਜਵਾਬ ਦਾਖ਼ਲ


ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ ;


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ‘ਚੋਂ ਮੀਡੀਆ ਨੂੰ ਦਿੱਤੇ ਇੰਟਰਵਿਊ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। SIT ਦੇ ਜਵਾਬ ‘ਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। 
ਐਸਆਈਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਦੋਵੇਂ ਇੰਟਰਵਿਊ ਪੰਜਾਬ ਪੁਲੀਸ ਦੀ ਹਿਰਾਸਤ ਵਿੱਚ ਹੋਏ ਸਨ। ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਖਰੜ ਸੀ.ਆਈ.ਏ. ਜਦਕਿ ਦੂਜੀ ਇੰਟਰਵਿਊ ਰਾਜਸਥਾਨ ‘ਚ ਹੋਈ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਐਸਆਈਟੀ ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਅੱਜ ਬੁੱਧਵਾਰ ਨੂੰ ਜਨਤਕ ਕੀਤਾ ਗਿਆ। ਰਿਪੋਰਟ ਦੇ ਹੋਰ ਤੱਥਾਂ ਦੀ ਉਡੀਕ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।